Breaking News
Home / ਭਾਰਤ / ਸੱਜਣ ਕੁਮਾਰ ਦੀ ਅਪੀਲ ਤੋਂ ਲਾਂਭੇ ਹੋਏ ਜਸਟਿਸ ਖੰਨਾ

ਸੱਜਣ ਕੁਮਾਰ ਦੀ ਅਪੀਲ ਤੋਂ ਲਾਂਭੇ ਹੋਏ ਜਸਟਿਸ ਖੰਨਾ

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਤਾਉਮਰ ਕੈਦ ਦੀ ਸਜ਼ਾ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਪੀਲ ‘ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ, ਜਿਸ ਕਰਕੇ ਕੇਸ ਦੀ ਸੁਣਵਾਈ ਟਲ ਗਈ। ਇਹ ਮਾਮਲਾ ਸੁਣਵਾਈ ਲਈ ਮੁਲਕ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਦਸ ਮੈਂਬਰੀ ਬੈਂਚ ਸਾਹਮਣੇ ਆਇਆ ਸੀ। ਸੰਕੇਤ ਮਿਲੇ ਹਨ ਕਿ ਸੰਜੀਵ ਕੁਮਾਰ ਨੇ ਦਿੱਲੀ ਹਾਈ ਕੋਰਟ ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕੀਤੀ ਸੀ। ਸੁਪਰੀਮ ਕੋਰਟ ਨੇ ਪਿਛਲੇ ਮਹੀਨੇ 14 ਜਨਵਰੀ ਨੂੰ ਸੱਜਣ ਕੁਮਾਰ ਦੀ ਅਪੀਲ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਚਾਰ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਸੀ। ਜਸਟਿਸ ਖੰਨਾ ਵੱਲੋਂ ਖ਼ੁਦ ਨੂੰ ਕੇਸ ਦੀ ਸੁਣਵਾਈ ਤੋਂ ਵੱਖ ਕਰ ਲੈਣ ਮਗਰੋਂ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ, ‘ਮੇਰਾ ਭਰਾ (ਜਸਟਿਸ ਸੰਜੀਵ ਖੰਨਾ) ਕੇਸ ‘ਤੇ ਸੁਣਵਾਈ ਨਹੀਂ ਕਰਨਾ ਚਾਹੁੰਦਾ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …