Breaking News
Home / ਕੈਨੇਡਾ / ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨੇ ਲਗਾਏ ਨੋਡਲ ਅਫਸਰ

ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨੇ ਲਗਾਏ ਨੋਡਲ ਅਫਸਰ

181 ਹੈਲਪ ਲਾਈਨ ਨੰਬਰ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੁਲਵਾਮਾ ‘ਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਪੰਜਾਬ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਦਾ ਵਿਰੋਧ ਹੋਣ ਲੱਗ ਪਿਆ ਸੀ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੂਬੇ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ‘ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। ਹੁਣ ਕੋਈ ਵੀ ਕਸ਼ਮੀਰੀ ਵਿਦਿਆਰਥੀ ਲੋੜ ਪੈਣ ‘ਤੇ ਨੋਡਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਹੈਲਪਲਾਈਨ ਡਾਇਵਰਟ ਕੀਤੀ ਸੀ। ਹੁਣ ਪੰਜਾਬ ਵਿੱਚ ਜੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਹੁਣ 181 ਨੰਬਰ ਹੈਲਪਲਾਈਨ ‘ਤੇ ਕਾਲ ਕਰਕੇ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਧਿਆਨ ਰਹੇ ਕਿ ਪਹਿਲਾਂ 181 ਹੈਲਪਲਾਈਨ ਨੂੰ ਐਨ.ਆਰ.ਆਈ. ਲਈ ਇਸਤੇਮਾਲ ਕੀਤਾ ਜਾਂਦਾ ਸੀ।
ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੋਂ ਮਾਰੀ ਛਾਲ
ਪਟਿਆਲਾ/ਬਿਊਰੋ ਨਿਊਜ਼
ਪਿਛਲੇ ਕਈ ਹਫ਼ਤਿਆਂ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ‘ਤੇ ਬੈਠ ਕੇ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਵੀਰਵਾਰ ਸ਼ਾਮ ਛਾਲ ਮਾਰ ਦਿੱਤੀ ਹੈ। ਇਸ ਦੌਰਾਨ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਵਾਂ ਦਾ ਇਲਾਜ ਐਮਰਜੈਂਸੀ ਵਿਭਾਗ ਵਿੱਚ ਕੀਤਾ ਜਾ ਰਿਹਾ ਹੈ।
ਹਾਲਾਂਕਿ, ਨਰਸਾਂ ਨੂੰ ਸੱਟ ਤੋਂ ਬਚਾਉਣ ਲਈ ਪ੍ਰਸ਼ਾਸਨ ਨੇ ਜਾਲ ਵਿਛਾਇਆ ਸੀ, ਪਰ ਇਸ ਦੇ ਬਾਵਜੂਦ ਦੋਵੇਂ ਨਰਸਾਂ ਦੀ ਹਾਲਤ ਗੰਭੀਰ ਹੈ। ਦੋਵਾਂ ਨਰਸਾਂ ਦੀਆਂ ਸਾਥਣਾਂ ਮੁਤਾਬਕ ਬਲਜੀਤ ਕੌਰ ਖ਼ਾਲਸਾ ਨੇ ਪਹਿਲਾਂ ਛਾਲ ਮਾਰੀ ਤਾਂ ਜਾਲ਼ ਟੁੱਟ ਗਿਆ ਤੇ ਫਿਰ ਕਰਮਜੀਤ ਕੌਰ ਨੇ ਵੀ ਛਾਲ ਮਾਰ ਦਿੱਤੀ। ਉੱਧਰ, ਪਟਿਆਲਾ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ। ਆਪਣੇ ਆਪ ਨੂੰ ਰੈਗੂਲਰ ਕਰਨ ਯਾਨੀ ਕਿ ਪੱਕੀ ਨੌਕਰੀ ਦੀ ਮੰਗ ਕਰਨ ਵਾਲੀਆਂ ਇਹ ਨਰਸਾਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਸਪਤਾਲ ਦੀ ਛੱਤ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੀਆਂ ਸਨ। ਪਰ ਸਰਕਾਰ ਜਾਂ ਕਿਸੇ ਨੁਮਾਇੰਦੇ ਨੇ ਉਨ੍ਹਾਂ ਲਈ ਕੁਝ ਵੀ ਨਹੀਂ ਕੀਤਾ, ਜਿਸ ਕਾਰਨ ਦੋਵਾਂ ਨੇ ਨਿਰਾਸ਼ ਹੋ ਕੇ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ। ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਇਹ ਸਵਾਲੀਆ ਨਿਸ਼ਾਨ ਹੈ ਕਿ ਕਰਮਚਾਰੀਆਂ ਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …