ਹਮਜ਼ਾ ਨੇ ਕਿਹਾ- ਪਿਤਾ ਦੀ ਮੌਤ ਦਾ ਬਦਲਾ ਲਵਾਂਗਾ
ਨਿਊਯਾਰਕ/ਬਿਊਰੋ ਨਿਊਜ਼
ਅਮਰੀਕਾ ਨੇ ਅਲਕਾਇਦਾ ਦੇ ਸਰਗਣਾ ਰਹੇ ਉਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਦਾ ਪਤਾ ਦੱਸਣ ਵਾਲੇ ਨੂੰ 10 ਲੱਖ ਡਾਲਰ, ਯਾਨੀ ਕੇ 71 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਅਫਸਰ ਐਮ.ਟੀ. ਇਵਾਨੋਫ ਨੇ ਕਿਹਾ ਕਿ ਇਹ ਕਦਮ ਅਮਰੀਕਾ ਦੀ ਅੱਤਵਾਦ ਖਿਲਾਫ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਕ ਹੋਰ ਅਫਸਰ ਨਾਥਨ ਸੇਲਸ ਨੇ ਕਿਹਾ ਕਿ ਅਲਕਾਇਦਾ ਕੁਝ ਸਮੇਂ ਤੋਂ ਸ਼ਾਂਤ ਹੈ ਅਤੇ ਇਹ ਇਕ ਰਣਨੀਤਕ ਚੁੱਪੀ ਹੈ। ਅਮਰੀਕਾ ਨੇ ਅੱਜ ਕਿਹਾ ਕਿ ਹਮਜ਼ਾ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਅਤੇ ਉਸਦੇ ਸਹਿਯੋਗੀ ਦੇਸ਼ਾਂ ‘ਤੇ ਹਮਲੇ ਦੀ ਸਾਜਿਸ਼ ਬਣਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਜ਼ਾ ਦਾ ਕਹਿਣਾ ਹੈ ਕਿ ਉਹ ਆਪਣੇ ਪਿਤਾ ਦੀ ਮੌਤ ਦਾ ਬਦਲਾ ਜ਼ਰੂਰ ਲਵੇਗਾ। ਜ਼ਿਕਰਯੋਗ ਹੈ ਕਿ ਅਮਰੀਕੀ ਨੇਵੀ ਸੀਲ ਨੇ 2 ਮਈ 2011 ਨੂੰ ਪਾਕਿਸਤਾਨ ਦੇ ਐਬਟਾਬਾਦ ਵਿਚ ਇਕ ਹਵਾਈ ਹਮਲਾ ਕਰਕੇ ਲਾਦੇਨ ਨੂੰ ਮਾਰ ਮੁਕਾਇਆ ਸੀ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …