Breaking News
Home / ਪੰਜਾਬ / ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਚੰਡੀਗੜ੍ਹ ਦੇ ਵਿੰਗ ਕਮਾਂਡਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਚੰਡੀਗੜ੍ਹ ਦੇ ਵਿੰਗ ਕਮਾਂਡਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਵੀ.ਪੀ. ਸਿੰਘ ਬਦਨੌਰ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਚੰਡੀਗੜ੍ਹ/ਬਿਊਰੋ ਨਿਊਜ਼

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਦੋ ਪਾਇਲਟਾਂ ਸਮੇਤ 7 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਨ੍ਹਾਂ ਵਿਚ ਚੰਡੀਗੜ੍ਹ ਦੇ ਰਹਿਣ ਵਾਲੇ 35 ਸਾਲਾ ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ ਵੀ ਸ਼ਹੀਦ ਹੋ ਗਏ ਸਨ, ਜਿਨ੍ਹਾਂ ਦਾ ਅੱਜ ਚੰਡੀਗੜ੍ਹ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਹੀਦ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਲੰਘੀ ਸ਼ਾਮ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਵਿਖੇ ਸਿਧਾਰਥ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ ਸੀ। ਸਿਧਾਰਥ ਦੀ ਪਤਨੀ ਆਰਤੀ ਸਿੰਘ ਵੀ ਹਵਾਈ ਫੌਜ ਵਿਚ ਸਕੁਆਰਡਨ ਲੀਡਰ ਹੈ।

 

 

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …