2.4 C
Toronto
Thursday, November 27, 2025
spot_img
Homeਪੰਜਾਬਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਦਾ ਹਾਲ...

ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਦਾ ਹਾਲ ਜਾਣਨ ਲਈ ਪਹੁੰਚੇ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ 

ਨਰਸਾਂ ਦਾ ਸੰਘਰਸ਼ ਹੋਰ ਗਰਮਾਉਣ ਦੇ ਅਸਾਰ

ਪਟਿਆਲਾ/ਬਿਊਰੋ ਨਿਊਜ਼

ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ‘ਤੇ ਬੈਠ ਕੇ ਕੈਪਟਨ ਅਮਰਿੰਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਲੰਘੇ ਕੱਲ੍ਹ ਸ਼ਾਮ ਨੂੰ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ। ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ ਖਾਲਸਾ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਨਰਸਾਂ ਦੇ ਸੰਘਰਸ਼ ਦਾ ਮਾਮਲਾ ਹੋਰ ਗਰਮਾ ਗਿਆ ਹੈ। ਇਸੇ ਦੌਰਾਨ ‘ਪੰਜਾਬ ਏਕਤਾ ਪਾਰਟੀ’ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਰਸਾਂ ਦਾ ਹਾਲ ਜਾਣਨ ਲਈ ਰਾਜਿੰਦਰਾ ਹਸਪਤਾਲ ਪਹੁੰਚੇ। ਇਸ ਮੌਕੇ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਮੁਲਾਜਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 22-23 ਦਿਨਾਂ ਤੋਂ ਨਰਸਾਂ ਹਸਪਤਾਲ ਦੀ ਛੱਤ ‘ਤੇ ਚੜ੍ਹ ਕੇ ਸੰਘਰਸ਼ ਕਰ ਰਹੀਆਂ ਹਨ, ਇਸ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ।

ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਨਰਸਾਂ ਦਾ ਹਾਲ ਜਾਣਨ ਰਾਜਿੰਦਰਾ ਹਸਪਤਾਲ ਪੁੱਜੇ । ਉਨ੍ਹਾਂ ਇਸ ਨੂੰ ਸਰਕਾਰ ਦੀ ਨਾਕਾਮਯਾਬੀ ਦੱਸਦਿਆਂ ਕੈਪਟਨ ਸਰਕਾਰ ਦੀ ਆਲੋਚਨਾ ਕੀਤੀ।

 

RELATED ARTICLES
POPULAR POSTS