ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵੀ ਹੋਵੇਗੀ ਗ੍ਰਿਫਤਾਰੀ
ਫ਼ਰੀਦਕੋਟ/ਬਿਊਰੋ ਨਿਊਜ਼
ਫੀਤੀਆਂ ਵਾਲੀ ਸਰਕਾਰ ਯਾਨੀ ਕਿ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਉਮਰਾਨੰਗਲ ਨੂੰ ਕੋਟਕਪੂਰਾ ਵਿਚ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਹੁਣ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਉਸਦੀ ਗ੍ਰਿਫਤਾਰੀ ਲਗਭਗ ਯਕੀਨੀ ਹੈ। ਐਸ.ਆਈ.ਟੀ. ਜਿਸ ਦੀ ਅਗਵਾਈ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਕਰ ਰਹੇ ਹਨ, ਉਨ੍ਹਾਂ ਨੂੰ ਅਜਿਹੇ ਸਬੂਤ ਮਿਲੇ ਹਨ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮੌਕੇ ਤਾਇਨਾਤ ਚਰਨਜੀਤ ਸ਼ਰਮਾ ਨੂੰ ਪੂਰੀ ਕਮਾਂਡ ਉਮਰਾਨੰਗਲ ਹੀ ਦੇ ਰਹੇ ਸਨ। ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਸੀ। ਇਸ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਹਾਲ ਦੀ ਘੜੀ ਇਸ ਮਾਮਲੇ ‘ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦੇ ਸਕਦੇ। ਐਸਆਈਟੀ ਤੇਜ਼ੀ ਨਾਲ ਜਾਂਚ ਨੂੰ ਅੰਜਾਮ ਤਕ ਪਹੁੰਚਾਉਣ ਵਿੱਚ ਜੁਟੀ ਹੋਈ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …