ਉੜੀ ਵਿਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
ਕੁੱਪਵਾੜਾ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਹੰਦਵਾੜਾ ਇਲਾਕੇ ਵਿਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਏ ਹੋਣ ਦੀ ਸੂਚਨਾ ਮਿਲੀ ਸੀ।
ਰਾਤ ਕਰੀਬ 9 ਵਜੇ ਸੁਰੱਖਿਆ ਬਲਾਂ ਨੇ ਤਲਾਸ਼ੀ ਅਭਿਆਨ ਚਲਾਇਆ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਲੰਘੀ ਰਾਤ ਕੰਟਰੋਲ ਰੇਖਾ ‘ਤੇ ਪਾਕਿਸਤਾਨ ਨੇ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਉੜੀ ਸੈਕਟਰ ਦੇ ਗਵਾਹਾਲਨ, ਚੋਕਸ, ਕਿਕੇਰ, ਰਾਜੌਰੀ ਅਤੇ ਪੁੰਛ ਵਿਚ ਸਰਹੱਦ ਪਾਰ ਤੋਂ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ। ਇਸ ਦੌਰਾਨ ਇਕ ਮਹਿਲਾ ਦੀ ਮੌਤ ਹੋਣ ਦੀ ਖਬਰ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …