-4.1 C
Toronto
Tuesday, February 10, 2026
spot_img
Homeਦੁਨੀਆਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਪਾਕਿ ਦੇ ਸੂਚਨਾ ਪ੍ਰਸਾਰਣ...

ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਪਾਕਿ ਦੇ ਸੂਚਨਾ ਪ੍ਰਸਾਰਣ ਮੰਤਰੀ ਨੇ ਨੈਸ਼ਨਲ ਅਸੈਂਬਲੀ ‘ਚ ਪੇਸ਼ ਕੀਤਾ ਮਤਾ

ਇਮਰਾਨ ਨੇ ਕਿਹਾ – ਜੋ ਕਸ਼ਮੀਰ ਸਮੱਸਿਆ ਦਾ ਹੱਲ ਕਰੇ, ਉਹੀ ਨੋਬਲ ਸ਼ਾਂਤੀ ਪੁਰਸਕਾਰ ਦਾ ਸਹੀ ਹੱਕਦਾਰ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਮਤਾ ਪੇਸ਼ ਕੀਤਾ ਹੈ ਕਿ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਜਾਵੇ। ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਤੋਂ ਬਾਅਦ ਪਾਕਿ ‘ਚ ਇਹ ਮੰਗ ਉਠਣ ਲੱਗੀ ਹੈ। ਇਸ ਦੇ ਚੱਲਦਿਆਂ ਇਮਰਾਨ ਖਾਨ ਨੇ ਕਿਹਾ ਕਿ ਨੋਬਲ ਸ਼ਾਂਤੀ ਪੁਰਸਕਾਰ ਲਈ ਉਹ ਖੁਦ ਨੂੰ ਦਾਅਵੇਦਾਰ ਨਹੀਂ ਮੰਨਦੇ। ਉਨ੍ਹਾਂ ਦਾ ਕਹਿਣਾ ਸੀ ਕਿ ਕਸ਼ਮੀਰ ਸਮੱਸਿਆ ਦਾ ਹੱਲ ਕਰਨ ਵਾਲੇ ਵਿਅਕਤੀ ਨੂੰ ਇਹ ਪੁਰਸਕਾਰ ਮਿਲਣਾ ਚਾਹੀਦਾ ਹੈ। ਇਮਰਾਨ ਦਾ ਮੰਨਣਾ ਹੈ ਕਿ ਇਸ ਸਮੱਸਿਆ ਦਾ ਹੱਲ ਹੋਣ ਤੋਂ ਬਾਅਦ ਹੀ ਉਪ ਮਹਾਂਦੀਪ ਵਿਚ ਸ਼ਾਂਤੀ ਅਤੇ ਮਨੁੱਖਤਾ ਦੇ ਵਿਕਾਸ ਦਾ ਰਸਤਾ ਖੁੱਲ੍ਹ ਸਕੇਗਾ। ਪਾਕਿ ਮੀਡੀਆ ਦਾ ਕਹਿਣਾ ਹੈ ਕਿ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਤੋਂ ਬਾਅਦ ਪਾਕਿਸਤਾਨੀ ਲੋਕਾਂ ਨੇ ਸ਼ੋਸ਼ਲ ਮੀਡੀਆ ‘ਤੇ ਅਭਿਆਨ ਚਲਾਇਆ ਹੈ। ਹੁਣ ਤੱਕ 30 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੇ ਇਮਰਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਦਸਤਖਤ ਕੀਤੇ ਹਨ।

RELATED ARTICLES
POPULAR POSTS