45 ਪਰਵਾਸੀ ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪਤਨੀਆਂ ਨੂੂੰ ਛੱਡ ਕੇ ਜਾਣ ਵਾਲੇ ਪਰਵਾਸੀ ਲਾੜਿਆਂ ‘ਤੇ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮਹਿਲਾ ਤੇ ਬਾਲ ਵਿਕਾਸ ਸਬੰਧੀ ਕੇਂਦਰੀ ਕੈਬਨਿਟ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਵਿਆਹ ਤੋਂ ਬਾਅਦ ਪਤਨੀਆਂ ਨੂੰ ਛੱਡ ਜਾਣ ਵਾਲੇ 45 ਪਰਵਾਸੀ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਗਏ ਹਨ। ਮੇਨਕਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਏਜੰਸੀ ਵੱਲੋਂ ਵਿਆਹ ਕਰਵਾ ਕੇ ਭਗੌੜੇ ਲਾੜਿਆਂ ਨੂੰ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਸੀ ਜਿਸ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਪਰਵਾਸੀ ਲਾੜਿਆਂ ਦੇ ਪਾਸਪੋਰਟ ਜ਼ਬਤ ਕੀਤੇ ਹਨ।
Check Also
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ ਕਿਹਾ : …