Breaking News
Home / ਪੰਜਾਬ / ਆਮ ਚੋਣਾਂ ਤੋਂ ਪਹਿਲਾਂ ਦਾਅਵਿਆਂ ਅਤੇ ਨੀਂਹ ਪੱਥਰ ਰੱਖਣ ਦਾ ਕੰਮ ਜ਼ੋਰਾਂ ‘ਤੇ

ਆਮ ਚੋਣਾਂ ਤੋਂ ਪਹਿਲਾਂ ਦਾਅਵਿਆਂ ਅਤੇ ਨੀਂਹ ਪੱਥਰ ਰੱਖਣ ਦਾ ਕੰਮ ਜ਼ੋਰਾਂ ‘ਤੇ

ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਰੱਖੇ 7 ਪ੍ਰਾਜੈਕਟਾਂ ਦੇ ਨੀਂਹ ਪੱਥਰ
ਹੁਸ਼ਿਆਰਪੁਰ/ਬਿਊਰੋ ਨਿਊਜ਼
ਆਗਾਮੀ ਚੋਣਾਂ ਲਈ ਤਰੀਕ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਇਸ ਤੋਂ ਪਹਿਲਾਂ ਰਾਜਨੀਤਕ ਪਾਰਟੀਆਂ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਨੀਂਹ ਪੱਥਰ ਰੱਖਣ ਦਾ ਕੰਮ ਜ਼ੋਰਾਂ ‘ਤੇ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਚ 7 ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੋ ਸਰਕਾਰੀ ਕਾਲਜਾਂ ਲਈ 30 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ। ਇਹ ਦੋਵੇ ਕਾਲਜ ਢੋਲਵਾਹਾ ਅਤੇ ਚੱਬੇਵਾਲ ਵਿਚ ਬਣਾਏ ਜਾਣਗੇ। ਕੈਪਟਨ ਨੇ ਸ਼ਾਮ ਚੁਰਾਸੀ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸ਼ਾਮ ਚੁਰਾਸੀ ਦੇ ਵਿਧਾਇਕ ਪਵਨ ਆਦੀਆ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵਿਕਾਸ ਦੇ ਕੰਮਾਂ ਲਈ ਵਚਨਬੱਧ ਹੈ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …