-11.4 C
Toronto
Wednesday, January 21, 2026
spot_img
Homeਪੰਜਾਬਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਕੀਤਾ ਸਸਪੈਂਡ

ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਕੀਤਾ ਸਸਪੈਂਡ

ਉਮਰਾਨੰਗਲ ਨੂੰ ਜੇਲ੍ਹ ਵਿਚ ਵੀ.ਆਈ.ਪੀ. ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਜਸਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਜੇਲ੍ਹ ਵਿਚ ਵੀ.ਆਈ.ਪੀ. ਸਹੂਲਤਾਂ ਦੇਣ ਅਤੇ ਉਸਦੀ ਕੁਝ ਵਿਅਕਤੀਆਂ ਨਾਲ ਗੁਪਤ ਮੀਟਿੰਗ ਕਰਾਉਣ ਦੇ ਇਲਜ਼ਾਮ ਵਜੋਂ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ ਹੈ। ਹੁਣ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ਵਿਚ ਤਬਦੀਲ ਕਰਨ ਬਾਰੇ ਵੀ ਵਿਚਾਰ ਹੋ ਰਹੀ ਹੈ। ਉਮਰਾਨੰਗਲ ਨੂੰ ਸੰਗਰੂਰ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਰੋਪੜ ਜੇਲ੍ਹ ਭੇਜੇ ਜਾਣ ਦੀਆਂ ਤਿਆਰੀਆਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੇਲ੍ਹ ਸੁਪਰਡੈਂਟ ‘ਤੇ ਇਲਜ਼ਾਮ ਸਨ ਕਿ ਲੰਘੀ ਦੋ ਮਾਰਚ ਨੂੰ ਉਸ ਨੇ ਉਮਰਾਨੰਗਲ ਨੂੰ ਬਾਹਰੀ ਲੋਕਾਂ ਨਾਲ ਜੇਲ੍ਹ ਅੰਦਰ ਬਿਨਾ ਕਾਗ਼ਜ਼ੀ ਕਾਰਵਾਈ ਤੋਂ ਦਾਖ਼ਲ ਹੋ ਕੇ ਮੀਟਿੰਗ ਕਰਨ ਦੀ ਇਜਾਜ਼ਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਵਿਚ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਜੇਲ੍ਹ ਵਿਚ ਹਨ।

RELATED ARTICLES
POPULAR POSTS