ਕਿਹਾ- 1920 ‘ਚ ਬਣਿਆ ਅਕਾਲੀ ਦਲ 2019 ‘ਚ ਸਿਆਸੀ ਤੌਰ ‘ਤੇ ਹੋ ਜਾਵੇਗਾ ਖਤਮ
ਸੰਗਰੂਰ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਦੀਆਂ ਨੀਤੀਆਂ ਕਾਰਨ ਅੱਜ ਅਕਾਲੀ ਦਲ ਖਾਲੀ ਹੋ ਰਿਹਾ ਹੈ। ਇਹ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ। ਸ਼ੇਰ ਸਿੰਘ ਘੁਬਾਇਆ ਦੇ ਅਸਤੀਫੇ ‘ਤੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਅਕਾਲੀ ਦਲ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਹੌਲੀ-ਹੌਲੀ ਖਤਮ ਹੋ ਰਿਹਾ ਹੈ। ਭਗਵੰਤ ਨੇ ਕਿਹਾ ਕਿ ਅਕਾਲੀ ਦਲ ਤਜਰਜੇਕਾਰ ਅਤੇ ਜ਼ਮੀਨ ਨਾਲ ਜੁੜੇ ਲੀਡਰਾਂ ਦਾ ਅਪਮਾਨ ਕਰ ਰਿਹਾ ਹੈ। ਜਿਸ ਕਾਰਨ ਇਕ ਤੋਂ ਬਾਅਦ ਇਕ ਟਕਸਾਲੀ ਆਗੂ ਪਾਰਟੀ ਨੂੰ ਅਲਵਿਦਾ ਕਹਿੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ 99 ਸਾਲ ਦੀ ਲੀਜ਼ ਖਤਮ ਹੋ ਗਈ ਹੈ ਅਤੇ 1920 ਵਿਚ ਬਣਿਆ ਅਕਾਲੀ ਦਲ 2019 ਵਿਚ ਸਿਆਸੀ ਤੌਰ ‘ਤੇ ਖਤਮ ਹੋ ਜਾਵੇਗਾ।

