Breaking News
Home / ਪੰਜਾਬ / ਸ਼ੇਰ ਸਿੰਘ ਘੁਬਾਇਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਸ਼ੇਰ ਸਿੰਘ ਘੁਬਾਇਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਸੁਖਬੀਰ ਬਾਦਲ ਨੇ ਕਿਹਾ – ਘੁਬਾਇਆ ਨੂੂੰ ਅਸੀਂ ਕੱਲ੍ਹ ਹੀ ਪਾਰਟੀ ‘ਚੋਂ ਕੱਢ ਦਿੱਤਾ ਸੀ
ਜਲਾਲਾਬਾਦ/ਬਿਊਰੋ ਨਿਊਜ਼
ਫ਼ਿਰੋਜਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ। ਸ਼ੇਰ ਸਿੰਘ ਘੁਬਾਇਆ ਦੋ ਵਾਰ ਅਕਾਲੀ ਦਲ ਦੇ ਐਮ.ਐਲ.ਏ. ਅਤੇ ਦੋ ਵਾਰ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਘੁਬਾਇਆ ਹੁਣ ਵੀ ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਨਰਾਜ਼ਗੀ ਚੱਲ ਰਹੀ ਹੈ। ਘੁਬਾਇਆ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ਵਿਚ ਜਲਦੀ ਹੀ ਕਿਸੇ ਵਧੀਆ ਪਾਰਟੀ ਨਾਲ ਜੁੜਾਂਗੇ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕੇ ਉਨ੍ਹਾਂ ਸ਼ੇਰ ਸਿੰਘ ਘੁਬਾਇਆ ਨੂੰ ਕੱਲ੍ਹ ਹੀ ਪਾਰਟੀ ਵਿਚੋਂ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਘੁਬਾਇਆ ਨੂੰ ਪਾਰਟੀ ਨਾਲੋਂ ਨਿੱਜੀ ਹਿੱਤ ਜ਼ਿਆਦਾ ਪਿਆਰੇ ਸਨ ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …