ਸ਼ੀਲਾ ਦੀਕਸ਼ਤ ਨੇ ਦੱਸਿਆ – ਰਾਹੁਲ ਗਾਂਧੀ ਨਾਲ ਮੀਟਿੰਗ ‘ਚ ਹੋਇਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਦਿੱਲੀ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਨਹੀਂ ਹੋਵੇਗਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਸ ‘ਤੇ ਚਰਚਾ ਲਈ ਦਿੱਲੀ ਦੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਅਤੇ ਹੋਰ ਨੇਤਾਵਾਂ ਨਾਲ ਮੀਟਿੰਗ ਵਿਚ ਚਰਚਾ ਕੀਤੀ। ਮੀਟਿੰਗ ਤੋਂ ਸ਼ੀਲਾ ਦੀਕਸ਼ਤ ਨੇ ਕੇਜਰੀਵਾਲ ਨਾਲ ਗਠਜੋੜ ਦੀਆਂ ਸੰਭਾਵਨਾਵਾਂ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ। ਧਿਆਨ ਰਹੇ ਕਿ ਕੇਜਰੀਵਾਲ ਨੇ ਦਿੱਲੀ ਦੀਆਂ ਸੱਤ ਵਿਚੋਂ ਛੇ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ। ਸ਼ੀਲਾ ਦੀਕਸ਼ਤ ਨੇ ਦੱਸਿਆ ਕਿ ਪਾਰਟੀ ਦਾ ਕੋਈ ਵੀ ਨੇਤਾ ‘ਆਪ’ ਨਾਲ ਗਠਜੋੜ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਭ ਤੋਂ ਮਜ਼ਬੂਤ ਪਾਰਟੀ ਹੈ ਅਤੇ ਉਸਦੀ ਚੋਣਾਂ ਵਿਚ ਜਿੱਤ ਹੋਵੇਗੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …