8 C
Toronto
Friday, September 25, 2026
spot_img
Homeਪੰਜਾਬਕਾਂਗਰਸ ਵਿਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ

ਕਾਂਗਰਸ ਵਿਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ

ਕਾਂਗਰਸ ਵਿਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਮਿਲ ਸਕਦੀ ਹੈ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼
ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਜਿਨ੍ਹਾਂ ਲੰਘੇ ਕੱਲ੍ਹ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ, ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ । ਘੁਬਾਇਆ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ‘ਤੇ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦੁਬਾਰਾ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।

RELATED ARTICLES
POPULAR POSTS