ਹਰਪਾਲ ਚੀਮਾ ਨੇ ਕਿਹਾ – ਮੰਤਰੀ ਦੀ ਗ੍ਰਿਫਤਾਰੀ ਤੱਕ ਸੰਘਰਸ਼ ਕਰਦੇ ਰਹਾਂਗੇ
ਲੁਧਿਆਣਾ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਦਾ ਘਿਰਾਓ ਕਰ ਰਹੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਚਾਰ ‘ਆਪ’ ਵਿਧਾਇਕਾਂ ਅਤੇ ਕੁੱਝ ਹੋਰ ਆਗੂਆਂ ਅਤੇ ਵਰਕਰਾਂ ਨੂੰ ਅੱਜ ਦੁਪਹਿਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਸੀ. ਐਲ. ਯੂ. ਵਿਚ ਹੋਈਆਂ ਕਥਿਤ ਤੌਰ ‘ਤੇ ਬੇਨਿਯਮੀਆਂ ਅਤੇ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ‘ਆਪ’ ਆਗੂ ਪ੍ਰਦਰਸ਼ਨ ਕਰਕੇ ਭਾਰਤ ਭੂਸ਼ਣ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।
ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸਪਸ਼ਟ ਕੀਤਾ ਕਿ ਜਦੋਂ ਤਕ ਕੈਬਨਿਟ ਮੰਤਰੀ ਆਸ਼ੂ ਦਾ ਅਸਤੀਫਾ ਨਹੀਂ ਲਿਆ ਜਾਂਦਾ, ਉਦੋਂ ਤਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਦੀ ਵੀ ਗੱਲ ਕਹੀ। ਚੀਮਾ ਨੇ ਇਲਜ਼ਾਮ ਲਾਇਆ ਕਿ ਇਸ ਪੂਰੇ ਮਾਮਲੇ ਵਿੱਚ ਨਗਰ ਨਿਗਮ ਦਾ ਰੋਲ ਵੀ ਸਵਾਲਾਂ ਦੇ ਘੇਰੇ ਵਿੱਚ ਹੈ।
Check Also
ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ
ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਦੇ ਦਾਅਵਿਆਂ ਮਗਰੋਂ ਐਸਜੀਪੀਸੀ ਨੇ ਦਿੱਤਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ …