3 C
Toronto
Saturday, April 4, 2026
spot_img
Homeਪੰਜਾਬਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਹੋਇਆ ਮਨਜੂਰ

ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਹੋਇਆ ਮਨਜੂਰ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ – ਜਥੇਦਾਰ ਇਕਬਾਲ ਸਿੰਘ ਦੋਸ਼ੀ ਪਾਏ ਗਏ ਤਾਂ ਕਰਾਂਗੇ ਤਲਬ
ਅੰਮ੍ਰਿਤਸਰ/ਬਿਊਰੋ ਨਿਊਜ਼
ਤਖਤ ਪਟਨਾ ਸਾਹਿਬ ਦੇ ਵਿਵਾਦਗ੍ਰਸਤ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਆਪਣਾ ਅਸਤੀਫਾ ਦੇਣ ਮਗਰੋਂ ਅਸਤੀਫਾ ਵਾਪਸ ਲੈਣ ਦਾ ਡਰਾਮਾ ਵੀ ਕੰਮ ਨਹੀਂ ਆਇਆ। ਤਖਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਕੇ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ ਗਿਆ। ਅੱਜ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕੀਤੇ ਜਾਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜੇਕਰ ਜਥੇਦਾਰ ਇਕਬਾਲ ਸਿੰਘ ‘ਤੇ ਲੱਗੇ ਦੋਸ਼ ਸਹੀ ਪਾਏ ਗਏ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇਗਾ।

RELATED ARTICLES
POPULAR POSTS