ਮਨਤਾਰ ਬਰਾੜ ‘ਤੇ ਗ੍ਰਿਫਤਾਰੀ ਦੀ ਲਟਕੀ ਤਲਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਖਾਰਜ ਹੋ ਗਈ ਹੈ। ਹੁਣ ਮਨਤਾਰ ਬਰਾੜ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਧਿਆਨ ਰਹੇ ਕਿ ਮਨਤਾਰ ਸਿੰਘ ਬਰਾੜ ਤੋਂ ਵਿਸ਼ੇਸ਼ ਜਾਂਚ ਟੀਮ ਦੋ ਵਾਰ ਲੰਮੀ ਪੁੱਛਗਿੱਛ ਕਰ ਚੁੱਕੀ ਹੈ। ਬਰਾੜ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ‘ਤੇ ਲੰਘੇ ਕੱਲ੍ਹ ਮੰਗਲਵਾਰ ਨੂੰ ਬਹਿਸ ਮੁਕੰਮਲ ਕਰ ਲਈ ਗਈ ਸੀ। ਅੱਜ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਬਰਾੜ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੋਲੀਕਾਂਡ ਮਾਮਲੇ ਵਿਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਪਹਿਲਾਂ ਹੀ ਜੇਲ੍ਹ ਵਿਚ ਹਨ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਕੋਲੋਂ ਵੀ ਪੁੱਛਗਿੱਛ ਹੋ ਚੁੱਕੀ ਹੈ।
Check Also
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …