ਬਲੂ ਸਟਾਰ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਕੀਤੀ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ।ઠ
ਮੁੱਖ ਮੰਤਰੀ ਨੇ ਲਿਖਿਆ ਹੈ ਕਿ ਸਿੱਖ ਧਰਮ ਦੀ ਵਡਮੁੱਲੀ ਅਤੇ ਇਤਿਹਾਸਕ ਸਮੱਗਰੀ ਜੂਨ, 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀ ਕੀਤਾ ਗਿਆ। ਸਿੱਖਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਇਆ ਵੀ ਗਿਆ। ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਤਾਂ ਜੋ ਇਹ ਇਤਿਹਾਸਕ ਸਮੱਗਰੀ ਵਾਪਸ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਲਿਆਂਦੀ ਜਾ ਸਕੇ। ਉਨ੍ਹਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਵਾਸਤੇ ਲੋੜੀਂਦੇ ਕਿਸੇ ਵੀ ਸਹਿਯੋਗ ਤੇ ਸਹਾਇਤਾ ਲਈ ਪੇਸ਼ਕਸ਼ ਕੀਤੀ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …