Breaking News
Home / ਪੰਜਾਬ / ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ

5178 ਅਧਿਆਪਕ ਤੇ 650 ਨਰਸਾਂ ਕੀਤੀਆਂ ਪੱਕੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਨੇ 5178 ਅਧਿਆਪਕਾਂ ਨੂੰ ਪੂਰੀ ਤਨਖ਼ਾਹ ਸਮੇਤ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਜਦਕਿ ਪਿਛਲੇ ਦਿਨੀਂ ਹੜਤਾਲ ਕਰਕੇ ਸਰਕਾਰ ਲਈ ਵੱਡੀ ਪਰੇਸ਼ਾਨੀ ਖੜ੍ਹੀ ਕਰਨ ਵਾਲੀਆਂ ਨਰਸਾਂ ਨੂੰ ਵੀ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਦੌਰਾਨ 650 ਨਰਸਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦਾ ਫੈਸਲਾ ਲਿਆ ਗਿਆ ਹੈ, ਪਰ ਇਹ ਨਰਸਾਂ ਤਿੰਨ ਸਾਲ ਦੇ ਪ੍ਰੋਵੇਸ਼ਨ ਪੀਰੀਅਡ ‘ਤੇ ਹੋਣਗੀਆਂ। ਇਸ ਦੌਰਾਨ ਉਨ੍ਹਾਂ ਨੂੰ ਸਰਕਾਰੀ ਨਿਯਮ ਮੁਤਾਬਿਕ ਬੇਸਿਕ ਤਨਖ਼ਾਹ ਹੀ ਮਿਲੇਗੀ। ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ ਗਏ 5178 ਅਧਿਆਪਕਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦੀ ਮਨਜ਼ੂਰੀ ਦਿੱਤੀ ਹੈ ਜਿਸ ਵਿਚ 1 ਅਕਤੂਬਰ 2019 ਤੋਂ ਪੂਰੀ ਤਨਖ਼ਾਹ ਮਿਲੇਗੀ। ਇਨ੍ਹਾਂ ਅਧਿਆਪਕਾਂ ਦਾ ਪ੍ਰੋਵੇਸ਼ਨ ਪੀਰੀਅਡ ਵੀ ਕੈਬਨਿਟ ਨੇ 1 ਸਾਲ ਘਟਾ ਦਿੱਤਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …