ਨਵੀਂ ਦਿੱਲੀ: ਰਾਫਾਲ ਲੜਾਕੂ ਜਹਾਜ਼ਾਂ ਦੇ ਸੌਦੇ ਵਿੱਚ ਕਥਿਤ ਘਪਲੇ ਵਿੱਚ ਮੋਦੀ ਸਰਕਾਰ ਕਸੂਤੀ ਘਿਰਦੀ ਜਾ ਰਹੀ ਹੈ। ਅੰਗਰੇਜ਼ੀ ਅਖਬਾਰ ‘ਦ ਹਿੰਦੂ’ ਨੇ ਸਰਕਾਰੀ ਦਸਤਾਵੇਜ਼ਾਂ ਦੇ ਆਧਾਰ ‘ਤੇ ਵੱਡੇ ਖੁਲਾਸੇ ਕਰਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਦੂਜੇ ਪਾਸੇ ਮੋਦੀ ਸਰਕਾਰ ਨੇ ਦਾਅਵਾ ਰੀਕਾ ਹੈ ਕਿ ਰੱਖਿਆ ਮੰਤਰਾਲੇ ਦੇ ਦਫ਼ਤਰ ‘ਚੋਂ ਰਾਫਾਲ ਲੜਾਕੂ ਜਹਾਜ਼ ਸੌਦੇ ਨਾਲ ਸਬੰਧਤ ਦਸਤਾਵੇਜ਼ ਚੋਰੀ ਹੋ ਗਏ ਹਨ। ‘ਦ ਹਿੰਦੂ’ ਅਖਬਾਰ ਨੇ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ‘ਤੇ ਲੇਖ ਛਾਪ ਕੇ ਸਰਕਾਰੀ ਭੇਤ ਗੁਪਤ ਰੱਖਣ ਬਾਰੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਵਿਰੋਧੀ ਧਿਰਾਂ ਨੇ ਸਵਾਲ ਉਠਾਇਆ ਹੈ ਕਿ ਇਹ ਦਸਤਾਵੇਜ਼ ਦੇ ਖੁਲਾਸੇ ਤੋਂ ਸਰਕਾਰ ਕਿਉਂ ਡਰ ਰਹੀ ਹੈ। ਸਰਕਾਰ ਇਨ੍ਹਾਂ ਦਸਤਾਵੇਜ਼ਾਂ ਦੀ ਸੱਚਾਈ ਜਨਤਾ ਕੋਲੋਂ ਕਿਉਂ ਛੁਪਾਉਣਾ ਚਾਹੁੰਦੀ ਹੈ। ਵੱਡੇ ਖੁਲਾਸੇ ਕਰਨ ਵਾਲੇ ਹਿੰਦੂ ਪਬਲਿਸ਼ਿੰਗ ਗਰੁੱਪ ਦੇ ਚੇਅਰਮੈਨ ਐਨ ਰਾਮ ਨੇ ਕਿਹਾ ਕਿ ਦਸਤਾਵੇਜ਼ ਮੁਹੱਈਆ ਕਰਵਾਉਣ ਵਾਲੇ ਭਰੋਸੇਯੋਗ ਸੂਤਰਾਂ ਬਾਰੇ ਅਖਬਾਰ ਵੱਲੋਂ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਰਾਮ ਨੇ ਕਿਹਾ ਕਿ ਇਹ ਦਸਤਾਵੇਜ਼ ਜਨਤਕ ਹਿੱਤਾਂ ਦੇ ਮੱਦੇਨਜ਼ਰ ਛਾਪੇ ਗਏ ਸਨ ਕਿਉਂਕਿ ਰਾਫਾਲ ਸੌਦੇ ਬਾਰੇ ਵੇਰਵਿਆਂ ਨੂੰ ਛੁਪਾਇਆ ਜਾ ਰਿਹਾ ਹੈ।
ਮੋਦੀ ਵਿਰੁੱਧ ਕੇਸ ਚਲਾਉਣ ਲਈ ਕਾਫੀ ਸਬੂਤ: ਰਾਹੁਲ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰਾਫਾਲ ਜਹਾਜ਼ ਸੌਦੇ ਵਿੱਚ ਕੇਸ ਚਲਾਉਣ ਲਈ ਹੁਣ ਕਾਫੀ ਸਬੂਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਾਫਾਲ ਸੌਦੇ ਵਿੱਚ ਭ੍ਰਿਸ਼ਟਾਚਾਰ ਦੀ ਕਹਾਣੀ ਮੋਦੀ ਤੋਂ ਸ਼ੁਰੂ ਹੋ ਕੇ ਮੋਦੀ ਉੱਤੇ ਹੀ ਖਤਮ ਹੁੰਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸਬੂਤ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਹੈ ਕਿ ਰਾਫਾਲ ਮਾਮਲੇ ਵਿੱਚ ਭ੍ਰਿਸ਼ਟਾਚਾਰ ਤੇ ਬੇਈਮਾਨੀ ਸਾਹਮਣੇ ਆ ਚੁੱਕੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …