ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਸਾਰੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਸ ਵਿਚ ਪ੍ਰਸ਼ਾਂਤ ਦੇ ਕਾਂਗਰਸ ਨੂੰ ਛੱਡ ਕੇ ਜਾਣ ਦੀਆਂ ਗੱਲਾਂ ਹੋ ਰਹੀਆਂ ਸਨ। ਪ੍ਰਸ਼ਾਂਤ ਨੇ ਕਿਹਾ ਕਿ ਕਾਂਗਰਸ ਦਾ ਸਾਥ ਛੱਡਣ ਦੀ ਗੱਲ ਬਿਲਕੁਲ ਅਫਵਾਹ ਹੈ। ਉਹਨਾਂ ਕਿਹਾ ਕਿ ਅਸੀਂ ਉਤਰ ਪ੍ਰਦੇਸ਼ ਅਤੇ ਪੰਜਾਬ ਚੋਣਾਂ ਤੱਕ ਕਾਂਗਰਸ ਦਾ ਸਾਥ ਬਿਲਕੁਲ ਵੀ ਨਹੀਂ ਛੱਡਾਂਗੇ। ਪ੍ਰਸ਼ਾਂਤ ਕਿਸ਼ੋਰ ਦੀ ਸੰਸਥਾ ਆਈਪੇਕ ਨੇ ਵੀ ਆਪਣੇ ਟਵਿੱਟਰ ‘ਤੇ ਕਾਂਗਰਸ ਛੱਡਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਟਵਿੱਟਰ ਨੇ ਲਿਖਿਆ ਗਿਆ ਕਿ ਪ੍ਰਸ਼ਾਂਤ ਕਿਸ਼ੋਰ ਦਾ ਕਿਸੇ ਨਾਲ ਕੋਈ ਮੱਤਭੇਦ ਨਹੀਂ ਹੈ ਅਤੇ ਉਹਨਾਂ ਨੂੰ ਜੋ ਕੰਮ ਦਿੱਤਾ ਗਿਆ ਹੈ, ਉਸ ਨੂੰ ਪੂਰਾ ਕਰਨਗੇ।
ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਕਾਂਗਰਸ ਦੇ ਕੁਝ ਨੇਤਾਵਾਂ ਨੂੰ ਇਸ ਲਈ ਰੜਕ ਰਹੀ ਹੈ ਕਿਉਂਕਿ ਉਹ ਸਿੱਧੇ ਰਾਹੁਲ ਗਾਂਧੀ ਨੂੰ ਰਿਪੋਰਟ ਕਰਦੇ ਹਨ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ 2014 ਵਿਚ ਭਾਜਪਾ ਅਤੇ ਨਰਿੰਦਰ ਮੋਦੀ ਦੀ ਬੇੜੀ ਪਾਰ ਲਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਤੋਂ ਕੁਝ ਨਰਾਜ਼ ਚੱਲ ਰਹੇ ਸਨ ਕਿ ਪਾਰਟੀ ਉਸ ਨੂੰ ਆਜ਼ਾਦ ਤਰੀਕੇ ਨਾਲ ਕੰਮ ਕਰਨ ਨਹੀਂ ਦੇ ਰਹੀ। ਮੀਡੀਆ ਰਿਪੋਰਟਾਂ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਅੰਦਰ ਰੋਕ ਟੋਕ ਬਿਲਕੁਲ ਮਨਜੂਰ ਨਹੀਂ ਹੈ। ਤਾਂ ਹੀ ਇਹ ਖਬਰ ਆ ਰਹੀ ਸੀ ਕਿ ਪ੍ਰਸ਼ਾਂਤ ਕਾਂਗਰਸ ਦਾ ‘ਹੱਥ’ ਛੱਡ ਸਕਦੇ ਹਨ। ਕਾਂਗਰਸ ਪਾਰਟੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਅਤੇ ਉਤਰ ਪ੍ਰਦੇਸ਼ ਦੀਆਂ ਚੋਣਾਂ ਦੀਆਂ ਜ਼ਿੰਮੇਵਾਰੀ ਦਿੱਤੀ ਹੋਈ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …