ਬਰੈਂਪਟਨ : ਮਾਊਂਟੇਨਐਸ਼ ਸੀਨੀਅਰ ਕਲੱਬ, ਬਰੈਂਪਟਨ ਵੱਲੋਂ 14 ਫਰਵਰੀ ਨੂੰ ਪੁਲਵਾਮਾ ਆਤਮਘਾਤੀ ਹਮਲੇ ਵਿੱਚ ਸ਼ਹੀਦ ਹੋਏ ਸੀਆਰਪੀਐੱਫ ਦੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਲੱਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਖੁੱਲਰ ਅਤੇ ਮੈਂਬਰਾਂ ਨੇ ਖਿੱਤੇ ਵਿੱਚ ਸ਼ਾਂਤੀ ਦੀ ਅਪੀਲ ਕੀਤੀ। ਕਲੱਬ ਦੇ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਦੌਰਾਨ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
ਮਾਊਂਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਵਲੋਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
RELATED ARTICLES

