ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟੂਰਡੋ ਵੱਲੋਂ ਕਾਮਾਗਾਟਾਮਾਰੂ ਕਾਂਡ ਉੱਤੇ ਹਾਊਸ ਆਫ਼ ਕਾਮਨਜ਼ ਵਿੱਚ ਮੁਆਫ਼ੀ ਮੰਗਣ ਦਾ ਹਵਾਲਾ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 1984 ਦੇ ਸਿੱਖ ਕਤਲੇਆਮ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਦਿੱਲੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਮਨਜੀਤ ਸਿੰਘ ਜੀ.ਕੇ. ਨੇ ਆਖਿਆ ਹੈ ਕਿ ਜੇਕਰ 102 ਸਾਲ ਪੁਰਾਣੀ ਘਟਨਾ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਮੁਆਫ਼ੀ ਮੰਗ ਸਕਦੇ ਹਨ ਤਾਂ 1984 ਕਤਲੇਆਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਮਨਜੀਤ ਸਿੰਘ ਜੀ.ਕੇ. ਨੇ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਨਾਲ ਇਸ ਕਤਲੇਆਮ ਨੂੰ ਆਪਣੇ ਪਿੰਡੇ ‘ਤੇ ਝੱਲਣ ਵਾਲੇ ਨਿਰਦੋਸ਼ ਲੋਕਾਂ ਨੂੰ ਕੋਈ ਜ਼ਿਆਦਾ ਫ਼ਰਕ ਬੇਸ਼ੱਕ ਨਹੀਂ ਪਵੇਗਾ ਪਰ ਸਰਕਾਰ ਦੇ ਇਸ ਸਹੀ ਕਦਮ ਨਾਲ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀ ਕਾਰਜਪ੍ਰਣਾਲੀ ਪ੍ਰਤੀ ਉਸਾਰੂ ਸੁਨੇਹਾ ਸਿੱਖਾਂ ਵਿੱਚ ਜਾਵੇਗਾ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …