0.2 C
Toronto
Wednesday, December 3, 2025
spot_img
Homeਪੰਜਾਬਭਾਰਤ ਭੂਸ਼ਣ ਆਸ਼ੂ ਦਾ ਘਰ ਘੇਰਨ ਜਾ ਰਹੇ 'ਆਪ' ਵਿਧਾਇਕ ਗ੍ਰਿਫ਼ਤਾਰ

ਭਾਰਤ ਭੂਸ਼ਣ ਆਸ਼ੂ ਦਾ ਘਰ ਘੇਰਨ ਜਾ ਰਹੇ ‘ਆਪ’ ਵਿਧਾਇਕ ਗ੍ਰਿਫ਼ਤਾਰ

ਆਸ਼ੂ ਨੂੰ ਮੰਤਰੀ ਮੰਡਲ ‘ਚੋਂ ਬਾਹਰ ਕਰ ਦਿੱਤਾ ਜਾਣਾ ਚਾਹੀਦਾ : ਹਰਪਾਲ ਚੀਮਾ
ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਆਗੂਆਂ ਨੇ ਮੰਗਲਵਾਰ ਨੂੰ ‘ਗ੍ਰੈਂਡ ਮੈਨਰ ਹੋਮਜ਼’ ਮਾਮਲੇ ਵਿਚ ਘਿਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਘਿਰਾਓ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਕੋਚਰ ਮਾਰਕੀਟ ਚੌਕ ਵਿਚ ਹੀ ਬੈਰੀਕੇਡ ਲਾ ਕੇ ‘ਆਪ’ ਵਰਕਰਾਂ ਨੂੰ ਰੋਕ ਲਿਆ।
‘ਆਪ’ ਵਰਕਰਾਂ ਦੀ ਅਗਵਾਈ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਸਰਬਜੀਤ ਸਿੰਘ ਮਾਣੂੰਕੇ ਕਰ ਰਹੇ ਸਨ। ਉਨ੍ਹਾਂ ਆਸ਼ੂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਚੀਮਾ, ਮਾਣੂੰਕੇ ਤੇ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।
ਵਿਰੋਧੀ ਧਿਰ ਦੇ ਆਗੂ ਚੀਮਾ ਨੇ ਕਿਹਾ ਕਿ ਕੈਪਟਨ ਨੂੰ ਆਸ਼ੂ ਨੂੰ ਕੈਬਨਿਟ ਵਿਚੋਂ ਬਾਹਰ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਅਹੁਦੇ ‘ਤੇ ਰਹਿੰਦੇ ਹੋਏ ਜਾਂਚ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਖ਼ੁਲਾਸਾ ਹੋਏ ਨੂੰ ਕਈ ਦਿਨ ਹੋ ਗਏ ਹਨ, ਪਰ ਹਾਲੇ ਤੱਕ ਜਾਂਚ ਸ਼ੁਰੂ ਨਹੀਂ ਹੋ ਸਕੀ। ਇਸ ਤੋਂ ਸਾਫ਼ ਹੈ ਕਿ ਸਰਕਾਰ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਨੇ ਆਸ਼ੂ ਨੂੰ ਮੰਤਰੀ ਮੰਡਲ ‘ਚੋਂ ਬਾਹਰ ਨਾ ਕੀਤਾ ਤਾਂ ਅਗਲਾ ਧਰਨਾ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਦਿੱਤਾ ਜਾਵੇਗਾ। ਮੇਅਰ ਬਲਕਾਰ ਸੰਧੂ ਤੇ ਕਮਲਜੀਤ ਕੜਵਲ ਵੀ ਮੌਕੇ ‘ਤੇ ਪੁੱਜੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਾਲੇ ਜਾਂਚ ਚੱਲ ਰਹੀ ਹੈ ਤੇ ਇਸ ਨੂੰ ਰਾਜਸੀ ਰੰਗ ਨਾ ਦਿੱਤਾ ਜਾਵੇ। ਮੰਤਰੀ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ‘ਆਪ’ ਆਗੂ ਇਹ ਦੱਸਣ ਕਿ ਸੀਐਲਯੂ ਨਾਲ ਮੰਤਰੀ ਆਸ਼ੂ ਦਾ ਕੀ ਲੈਣਾ-ਦੇਣਾ ਹੈ।

RELATED ARTICLES
POPULAR POSTS