ਬਿਕਰਮ ਮਜੀਠੀਆ ਖਿਲਾਫ ‘ਨਸ਼ਿਆਂ ਦੇ ਵਾਪਰੀ ਵਾਪਸ ਜਾਓ’ ਦੇ ਗੂੰਜੇ ਨਾਅਰੇ
ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮਲੋਟ ਵਿੱਚ ‘ਨਵਾਂ ਜੋਸ਼, ਨਵੀਂ ਸੋਚ’ ਰੈਲੀ ਕਰਵਾਈ ਗਈ। ਇਸ ਮੌਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਨੌਕਰੀ ਦੇਣ ਦੇ ਨਾਂ ‘ਤੇ ਕੋਝਾ ਮਜ਼ਾਕ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਕਰਜ਼ਾ ਮੁਆਫੀ ਮੁਹਿੰਮ ਤਹਿਤ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਿਸ ਕਰਕੇ ਹੁਣ ਵੀ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ।
ਦੂਜੇ ਪਾਸੇ ਬਿਕਰਮ ਮਜੀਠੀਆ ਖਿਲਾਫ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਹੱਥਾਂ ਵਿੱਚ ‘ਨਸ਼ਿਆਂ ਦੇ ਵਪਾਰੀ ਵਾਪਸ ਜਾਓ’ ਦੇ ਪੋਸਟਰ ਲੈ ਕੇ ਮਜੀਠੀਆ ਵਿਰੁੱਧ ਨਾਅਰੇਬਾਜ਼ੀ ਕੀਤੀ।