19.6 C
Toronto
Monday, September 28, 2026
spot_img
Homeਭਾਰਤਕੌਮਾਂਤਰੀ ਮਹਿਲਾ ਦਿਵਸ 'ਤੇ ਮੋਦੀ ਨੇ ਨਾਰੀ ਸ਼ਕਤੀ ਨੂੰ ਕੀਤਾ ਸਲਾਮ

ਕੌਮਾਂਤਰੀ ਮਹਿਲਾ ਦਿਵਸ ‘ਤੇ ਮੋਦੀ ਨੇ ਨਾਰੀ ਸ਼ਕਤੀ ਨੂੰ ਕੀਤਾ ਸਲਾਮ

ਕੌਮਾਂਤਰੀ ਮਹਿਲਾ ਦਿਵਸ ‘ਤੇ ਮੋਦੀ ਨੇ ਨਾਰੀ ਸ਼ਕਤੀ ਨੂੰ ਕੀਤਾ ਸਲਾਮਕਿਹਾ – ਹਰੇਕ ਭਾਰਤੀ ਨੂੰ ਮਹਿਲਾਵਾਂ ਦੀਆਂ ਉਪਲਬਧੀਆਂ ‘ਤੇ ਮਾਣ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਦੀ ਮਜ਼ਬੂਤੀ ਲਈ ਕਈ ਫੈਸਲੇ ਲਏ ਹਨ, ਜਿਸ ‘ਤੇ ਉਨ੍ਹਾਂ ਨੂੰ ਮਾਣ ਹੈ। ਕੌਮਾਂਤਰੀ ਮਹਿਲਾ ਦਿਵਸ ‘ਤੇ ਆਪਣੇ ਸੰਦੇਸ਼ ਵਿਚ ਮੋਦੀ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਅਸੀਂ ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਾਂ। ਸਾਨੂੰ ਮਾਣ ਹੈ ਕਿ ਅਸੀਂ ਕਈ ਅਜਿਹੇ ਫੈਸਲੇ ਲਏ ਹਨ, ਜਿਸ ਨਾਲ ਮਹਿਲਾ ਮਜ਼ਬੂਤੀਕਰਨ ਹੋਇਆ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿਚ ਕਿਹਾ, ”ਹਰੇਕ ਭਾਰਤੀ ਨੂੰ ਵੱਖ-ਵੱਖ ਖੇਤਰਾਂ ਵਿਚ ਮਹਿਲਾਵਾਂ ਦੀਆਂ ਉਪਲਬਧੀਆਂ ‘ਤੇ ਮਾਣ ਹੈ। ਜ਼ਿਕਰਯੋਗ ਹੈ ਕਿ ਹਰ ਸਾਲ 8 ਮਾਰਚ ਦੇ ਦਿਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।

RELATED ARTICLES
POPULAR POSTS