8 ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਜਗਜੀਤ ਸਿੰਘ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਚੱਲਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਕਰਜ਼ੇ ਦੇ ਦੈਂਤ ਨੇ ਸੰਗਰੂਰ ਨੇੜਲੇ ਪਿੰਡ ਖੇੜੀ ਦੇ ਇਕ 42 ਸਾਲਾ ਕਿਸਾਨ ਦੀ ਜਾਨ ਲੈ ਲਈ। ਅੱਧਾ ਏਕੜ ਜ਼ਮੀਨ ਦੇ ਮਾਲਕ ਕਿਸਾਨ ਜਗਜੀਤ ਸਿੰਘ ਦੇ ਸਿਰ ਕਰੀਬ ਅੱਠ ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਤੋਂ ਪਰੇਸ਼ਾਨ ਜਗਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੇਟੀਆਂ ਨੂੰ ਛੱਡ ਗਿਆ।