ਕੈਪਟਨ ਅਮਰਿੰਦਰ ਨੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਦੇ ਬੱਸ ਅੱਡੇ ‘ਤੇ ਲੰਘੇ ਕੱਲ੍ਹ ਹੋਏ ਗਰਨੇਡ ਹਮਲੇ ਵਿਚ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਅੱਜ ਮੌਤ ਹੋ ਗਈ ਹੈ। ਇਸ ਤਰ੍ਹਾਂ ਇਸ ਹਮਲੇ ਵਿਚ ਮੌਤਾਂ ਦੀ ਗਿਣਤੀ ਵਧ ਕੇ 2 ਹੋ ਗਈ ਅਤੇ 30 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਹੋਏ ਇਸ ਗਰਨੇਡ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਹੈ। ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਕੀਤਾ ਗਿਆ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਜ਼ਿਕਰਯੋਗ ਹੈ ਕਿ ਜ਼ਖਮੀਆਂ ਵਿੱਚ ਇੱਕ ਵਿਅਕਤੀ ਜ਼ਿਲ੍ਹਾ ਬਟਾਲਾ ਦੇ ਪਿੰਡ ਰਾਏ ਚੱਕ ਨਾਲ ਸਬੰਧਤ ਹੈ। ਜੰਮੂ ਕਸ਼ਮੀਰ ਦੇ ਆਈ.ਜੀ. ਮਨੀਸ਼ ਸਿਨ੍ਹਾ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਗਰਨੇਡ ਸੁੱਟਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁੱਛਗਿਛ ਦੌਰਾਨ ਦੋਸ਼ੀ ਯਾਸਿਰ ਭੱਟ ਨੇ ਦੱਸਿਆ ਕਿ ਉਸ ਨੂੰ ਗਰਨੇਡ ਹਮਲਾ ਕਰਨ ਲਈ ਹਿਜਬੁਲ ਮੁਜਾਹਦੀਨ ਵਲੋਂ ਆਡਰ ਮਿਲੇ ਸਨ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …