ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਲੁਧਿਆਣਾ-ਜਲੰਧਰ ਜੀ.ਟੀ. ਰੋਡ ‘ਤੇ ਲਾਡੂਵਾਲ ਨੇੜੇ ਸਥਿਤ ਟੋਲ ਪਲਾਜ਼ਾ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ। ਬਿੱਟੂ ਦਾ ਕਹਿਣਾ ਹੈ ਕਿ ਟੈਕਸ ਦੀ ਉਗਰਾਹੀ ਕਰ ਰਹੀ ਕੰਪਨੀ ਵੱਲੋਂ ਪੁਲਾਂ ਦੀ ਉਸਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਓਨੀ ਦੇਰ ਤੱਕ ਟੋਲ ਪਲਾਜ਼ਾ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ ਤੇ ਹਰ ਰੋਜ਼ ਕਾਂਗਰਸ ਦਾ ਇਕ ਵਿਧਾਇਕ ਅਤੇ ਮੇਅਰ ਆਪਣਾ ਧਰਨਾ ਜਾਰੀ ਰੱਖੇਗਾ। ਬਿੱਟੂ ਨੇ ਕਿਹਾ ਕਿ ਲੋੜ ਪੈਣ ‘ਤੇ ਇਸ ਟੋਲ ਪਲਾਜ਼ੇ ਨੂੰ ਇਥੋਂ ਚੁਕਾਉਣ ਵਿਚ ਢਿੱਲ ਨਹੀਂ ਵਰਤੀ ਜਾਵੇਗੀ। ਇਕ ਪਾਸੇ ਜਿੱਥੇ ਟੋਲ ਫਰੀ ਹੋਣ ਕਾਰਨ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਉਥੇ ਦੂਜੇ ਪਾਸੇ ਟੋਲ ਪਲਾਜ਼ਾ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …