ਕਿਹਾ – ਵਿਰੋਧ ਕਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਵਾਂਗੇ
ਗੁਰਦਾਸਪੁਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸੁਨੀਲ ਜਾਖੜ ਹੀ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਹੋਣਗੇ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਹਪੁਰ ਕੰਡੀ ਡੈਮ ਦੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਹੀ ਗੁਰਦਾਸਪੁਰ ਤੋਂ ਮਜ਼ਬੂਤ ਦਾਅਵੇਦਾਰ ਹਨ ਅਤੇ ਟਿਕਟ ਵੀ ਉਨ੍ਹਾਂ ਨੂੰ ਹੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਕੋਈ ਵੀ ਆਗੂ ਹਾਈਕਮਾਨ ਵਲੋਂ ਐਲਾਨੇ ਉਮੀਦਵਾਰ ਦਾ ਵਿਰੋਧ ਕਰੇਗਾ, ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਅਤੇ ਉਸ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੋਵੇਗੀ। ਕੈਪਟਨ ਅਮਰਿੰਦਰ ਨੇ ਇਹ ਵੀ ਕਿਹਾ ਕਿ ਅਗਲੇ ਹਫਤੇ ਤੱਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਕ-ਦੋ ਦਿਨਾਂ ਵਿਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲੀ ਦਲ ਦੇ ਵਫਦ ਨੇ ਕੀਤੀ ਮੁਲਾਕਾਤ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ : ਅਕਾਲੀ ਦਲ ’ਚ ਨਵੀਂ ਭਰਤੀ ਪ੍ਰਕਿਰਿਆ ਬਾਰੇ ਕੀਤੀ …