16.6 C
Toronto
Sunday, June 28, 2026
spot_img
Homeਪੰਜਾਬਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ...

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ ਦਿੱਤੀ ਰਾਹਤ

ਜ਼ਮਾਨਤ ‘ਤੇ ਰਿਹਾਈ ਦੇ ਹੁਕਮ
ਫ਼ਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁਅੱਤਲ ਹੋਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵੱਲੋਂ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 6 ਮਾਰਚ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਈ ਸੀ, ਜਿਸ ‘ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।
ਵਿਸ਼ੇਸ਼ ਜਾਂਚ ਟੀਮ ਵੱਲੋਂ ਉਮਰਾਨੰਗਲ ਨੂੰ 18 ਫਰਵਰੀ ਨੂੰ ਉਕਤ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਸੀ। ਅਦਾਲਤ ਨੇ ਸਾਫ਼ ਕੀਤਾ ਸੀ ਕਿ ਜੇਕਰ ਐੱਸ. ਆਈ. ਟੀ. ਉਮਰਾਨੰਗਲ ਨੂੰ ਕਿਸੇ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕਰਦੀ ਹੈ ਤਾਂ ਉਸ ਨੂੰ 7 ਦਿਨ ਪਹਿਲਾਂ ਗ੍ਰਿਫ਼ਤਾਰੀ ਦੀ ਜਾਣਕਾਰੀ ਦੇਣੀ ਹੋਵੇਗੀ।

RELATED ARTICLES
POPULAR POSTS