7.8 C
Toronto
Tuesday, October 28, 2025
spot_img
Homeਭਾਰਤਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ਪਦਮ ਪੁਰਸਕਾਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੇ ਪਦਮ ਪੁਰਸਕਾਰ

ਸੁਖਦੇਵ ਸਿੰਘ ਢੀਂਡਸਾ ‘ਪਦਮ ਭੂਸ਼ਣ’ ਐਵਾਰਡ ਨਾਲ ਸਨਮਾਨਿਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਇਸ ਸਾਲ ਪਦਮ ਪੁਰਸਕਾਰਾਂ ਲਈ ਚੁਣੀਆਂ ਗਈਆਂ 112 ਸ਼ਖ਼ਸੀਅਤਾਂ ਵਿਚੋਂ 56 ਨੂੰ ਰਾਸ਼ਟਰਪਤੀ ਭਵਨ ਵਿਖੇ ਇਹ ਸਨਮਾਨ ਪ੍ਰਦਾਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਦਮ ਭੂਸਣ ਨਾਲ ਸਨਮਾਨਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੂੰ ਵੀ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਡਾ. ਢਿੱਲੋਂ ਨੂੰ ਖੇਤੀ ਵਿਗਿਆਨ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਇਹ ਸਨਮਾਨ ਦਿੱਤਾ ਗਿਆ ਹੈ। ਇਸੇ ਦੌਰਾਨ ਮਰਹੂਮ ਅਭਿਨੇਤਾ ਕਾਦਰ ਖਾਨ ਨੂੰ ਪਦਮਸ੍ਰੀ ਅਤੇ ਮੰਨੇ ਪ੍ਰਮੰਨੇ ਪੱਤਰਕਾਰ ਮਰਹੂਮ ਕੁਲਦੀਪ ਨਈਅਰ ਨੂੰ ਵੀ ਪਦਮ ਭੂਸ਼ਣ ਐਵਾਰਡ ਮਿਲਿਆ। ਬਾਕੀ ਪੁਰਸਕਾਰ ਜੇਤੂਆਂ ਨੂੰ ਇਸ ਮਹੀਨੇ ਦੇ ਅਖੀਰ ਵਿਚ ਆਯੋਜਿਤ ਹੋਣ ਵਾਲੇ ਇਕ ਹੋਰ ਸਮਾਰੋਹ ਵਿਚ ਸਨਮਾਨਿਤ ਕੀਤੇ ਜਾਣ ਦੀ ਸੰਭਾਵਨਾ ਹੈ।

RELATED ARTICLES
POPULAR POSTS