Breaking News
Home / ਭਾਰਤ / ਸੱਤ ਪੜ੍ਹਾਵਾਂ ‘ਚ ਹੋਣਗੀਆਂ ਲੋਕ ਸਭਾ ਚੋਣਾਂ

ਸੱਤ ਪੜ੍ਹਾਵਾਂ ‘ਚ ਹੋਣਗੀਆਂ ਲੋਕ ਸਭਾ ਚੋਣਾਂ

ਪਹਿਲੇ ਪੜ੍ਹਾਅ ਲਈ ਵੋਟਿੰਗ 11 ਅਪ੍ਰੈਲ ਅਤੇ ਆਖਰੀ ਸੱਤਵੇਂ ਪੜ੍ਹਾਅ ਲਈ ਵੋਟਿੰਗ 19 ਮਈ ਨੂੰ ਹੋਵੇਗੀ
ਪੰਜਾਬ ‘ਚ ਪੈਣਗੀਆਂ 19 ਮਈ ਨੂੰ ਵੋਟਾਂ
23 ਮਈ ਨੂੰ ਆਉਣਗੇ ਨਤੀਜੇ, ਚੋਣ ਜ਼ਾਬਤਾ ਹੋਇਆ ਲਾਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਚੋਣ ਕਮਿਸ਼ਨ ਨੇ ਲੰਘੇ ਕੱਲ੍ਹ ਐਤਵਾਰ ਨੂੰ 17ਵੀਂ ਲੋਕ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਚੋਣਾਂ ਐਤਕੀਂ ਸੱਤ ਪੜਾਵਾਂ ਵਿਚ ਹੋਣਗੀਆਂ। ਇਸ ਤਹਿਤ 11 ਅਪਰੈਲ, 18 ਅਪ੍ਰੈਲ, 23 ਅਪ੍ਰੈਲ, 29 ਅਪ੍ਰੈਲ, 6 ਮਈ, 12 ਮਈ ਅਤੇ 19 ਮਈ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਪੰਜਾਬ ਵਿਚ ਵੋਟਾਂ ਪੈਣ ਦਾ ਕੰਮ ਸੱਤਵੇਂ ਪੜਾਅ ਵਿਚ 19 ਮਈ ਨੂੰ ਹੋਵੇਗਾ। ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਤੇ ਸਿੱਕਿਮ ਵਿੱਚ ਆਮ ਚੋਣਾਂ ਦੇ ਨਾਲ ਹੀ ਅਸੈਂਬਲੀ ਚੋਣਾਂ ਲਈ ਵੀ ਵੋਟਿੰਗ ਹੋਵੇਗੀ ਜਦੋਂਕਿ ਚੋਣ ਕਮਿਸ਼ਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਜੰਮੂ ਕਸ਼ਮੀਰ ਅਸੈਂਬਲੀ ਲਈ ਚੋਣਾਂ ਨੂੰ ਹਾਲ ਦੀ ਘੜੀ ਪਿੱਛੇ ਪਾ ਦਿੱਤਾ ਹੈ ਜਦੋਂਕਿ ਰਾਜ ਵਿੱਚ ਸੰਸਦੀ ਚੋਣਾਂ ਪੰਜ ਪੜਾਵਾਂ ਵਿੱਚ ਹੋਣਗੀਆਂ। ਚੋਣਾਂ ਦੇ ਐਲਾਨ ਨਾਲ ਹੀ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੈ ਅਤੇ ਸੋਸ਼ਲ ਮੀਡੀਆ ਉੱਤੇ ਕਿਸੇ ਵੀ ਸਿਆਸੀ ਵਿਗਿਆਪਨ ਲਈ ਪਹਿਲਾਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …