ਅੱਠ ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਸੁਸ਼ੀਲ ਕੁਮਾਰ
ਸ਼ੁਤਰਾਣਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਅਤੇ ਨਸ਼ਿਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਕਿਸਾਨ ਖੁਦਕੁਸ਼ੀਆਂ ਦੇ ਚੱਲਦਿਆਂ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਾਈਵਾਲਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਸੁਸ਼ੀਲ ਕੁਮਾਰ ਕੋਲ ਤਿੰਨ-ਚਾਰ ਏਕੜ ਜ਼ਮੀਨ ਹੈ ਤੇ ਉਸ ਦੇ ਸਿਰ ਬੈਂਕਾਂ ਤੇ ਆੜ੍ਹਤੀਆਂ ਦਾ ਲਗਭਗ 8 ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਰਕੇ ਉਹ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ। ਉਸ ਨੇ ਆਪਣੇ ਖੇਤਾਂ ਵਿਚ ਮੋਟਰ ਵਾਲੇ ਕਮਰੇ ਦੀ ਛੱਤ ਦੇ ਗਾਡਰ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
Check Also
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ
ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ …