Breaking News
Home / ਭਾਰਤ / ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮਦਾਬਾਦ ‘ਚ ਹੋਈ ਮੀਟਿੰਗ

ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮਦਾਬਾਦ ‘ਚ ਹੋਈ ਮੀਟਿੰਗ

ਸਮਾਨ ਵਿਚਾਰਾਂ ਵਾਲੀਆਂ ਪਾਰਟੀਆਂ ਨਾਲ ਗਠਜੋੜ ਕਰਨ ਦੇ ਅਧਿਕਾਰ ਰਾਹੁਲ ਗਾਂਧੀ ਨੂੰ ਦਿੱਤੇ
ਅਹਿਮਦਾਬਾਦ/ਬਿਊਰੋ ਨਿਊਜ਼
ਲੰਮੇ ਅਰਸੇ ਤੋਂ ਬਾਅਦ ਅੱਜ ਗੁਜਰਾਤ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਨੂੰ ਸਮਾਨ ਵਿਚਾਰਾਂ ਵਾਲੀ ਪਾਰਟੀ ਨਾਲ ਗਠਜੋੜ ਕਰਨ ਦੇ ਅਧਿਕਾਰ ਦਿੱਤੇ। ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਇਸ ਮੋਕੇ ਸੋਨੀਆ ਗਾਂਧੀ ਨੇ ਕਿਹਾ ਕਿ “ਰਾਸ਼ਟਰੀ ਹਿੱਤਾਂ ਨਾਲ ਸਮਝੌਤਾ ਕਰਕੇ ਰਾਜਨੀਤੀ ਹੋ ਰਹੀ ਹੈ ਅਤੇ ਮੋਦੀ ਪੀੜਤ ਬਣਨ ਦੀ ਕੋਸ਼ਿਸ਼ ਕਰਦੇ ਹਨ ਜਦੋਂਕਿ ਅਸਲ ਪੀੜਤ ਜਨਤਾ ਹੈ।” ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅਰਥ-ਵਿਵਸਥਾ ਡਿੱਗੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾ ਰਿਹਾ ਅਤੇ ਅੱਜ ਬਸਪਾ ਮੁਖੀ ਮਾਇਆਪਤੀ ਨੇ ਵੀ ਕਹਿ ਦਿੱਤਾ ਹੈ ਕਿ ਉਹ ਕਿਸੇ ਵੀ ਸੂਬੇ ਵਿਚ ਕਾਂਗਰਸ ਨਾਲ ਗਠਜੋੜ ਨਹੀਂ ਕਰਨਗੇ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …