ਟਕਸਾਲੀਆਂ ਨਾਲ ਨਹੀਂ ਬਣੀ ਸਹਿਮਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਨੇ 19 ਮਈ ਨੂੰ ਸੂਬੇ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 13 ਵਿਚੋਂ 12 ਸੀਟਾਂ ਉੱਤੇ ਸਹਿਮਤੀ ਬਣਾ ਲਈ ਹੈ। ਹੁਣ ਤੱਕ ਪੀਡੀਏ ਵਿਚ 6 ਧਿਰਾਂ ਸ਼ਾਮਲ ਹੋ ਗਈਆਂ ਹਨ। ਇਸ ਤਹਿਤ ਬਹੁਜਨ ਸਮਾਜ ਪਾਰਟੀ ਨੂੰ 3 ਹਲਕਿਆਂ ਸ੍ਰੀ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ, ਪੰਜਾਬ ਏਕਤਾ ਪਾਰਟੀ ਨੂੰ 3 ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ, ਲੋਕ ਇਨਸਾਫ਼ ਪਾਰਟੀ ਨੂੰ 3 ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ, ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਅਤੇ ਆਰਸੀਪੀਆਈ ਨੂੰ ਗੁਰਦਾਸਪੁਰ ਅਲਾਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਅਲਾਇੰਸ ਵਿਚ ਟਕਸਾਲੀ ਸ਼ਾਮਲ ਨਹੀਂ ਹੋਏ।
ਪੰਜਾਬ ਮੰਚ ਦੇ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ, ਬਸਪਾ ਵੱਲੋਂ ਵਿਕਰਮ ਸਿੰਘ ਸੋਢੀ ਨੂੰ ਸ੍ਰੀ ਆਨੰਦਪੁਰ ਸਾਹਿਬ, ਸੇਵਾਮੁਕਤ ਆਈਏਐਸ ਅਧਿਕਾਰੀ ਚੌਧਰੀ ਖੁਸ਼ੀ ਰਾਮ ਨੂੰ ਹੁਸ਼ਿਆਰਪੁਰ ਤੇ ਬਲਵਿੰਦਰ ਸਿੰਘ ਜਲੰਧਰ, ਲੋਕ ਇਨਸਾਫ਼ ਪਾਰਟੀ ਵੱਲੋਂ ਮਨਵਿੰਦਰ ਸਿੰਘ ਗਿਆਸਪੁਰ ਨੂੰ ਫਤਿਹਗੜ੍ਹ ਸਾਹਿਬ ਤੇ ਪੰਜਾਬ ਏਕਤਾ ਪਾਰਟੀ ਵੱਲੋਂ ਬੀਬੀ ਪਰਮਜੀਤ ਕੌਰ ਖਡੂਰ ਸਾਹਿਬ ਤੇ ਮਾਸਟਰ ਬਲਦੇਵ ਸਿੰਘ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਜਾਵੇਗਾ। ਸੁਖਪਾਲ ਸਿੰਘ ਖਹਿਰਾ ਵਲੋਂ ਬਠਿੰਡਾ ਤੋਂ ਚੋਣ ਲੜਨ ਦੇ ਚਰਚੇ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …