ਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਕੀਤੀਆਂ ਸਨ ਨੁੱਕੜ ਬੈਠਕਾਂ
ਮੋਗਾ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਰ ਪਾਰਟੀ ਆਪਣੇ ਵੋਟਰਾਂ ਨੂੰ ਲੁਭਾਉਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕਰ ਰਹੀ ਹੈ। ਇਸੇ ਨੂੰ ਲੈ ਕੇ ਪਿਛਲੇ ਦਿਨੀਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਮੋਗਾ ਜ਼ਿਲ੍ਹੇ ਦੇ ਛੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਦੌਰਾਨ ਮਾਨ ਵਲੋਂ ਜ਼ਿਲ੍ਹੇ ਦੇ ਦੋ ਪਿੰਡਾਂ ਵਿਚ ਸਰਕਾਰੀ ਥਾਵਾਂ ‘ਤੇ ਨੁੱਕੜ ਬੈਠਕਾਂ ਵੀ ਕਰ ਦਿੱਤੀਆਂ। ਇਸ ਨੂੰ ਲੈ ਕੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ‘ਆਪ’ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਇਸ ਦੌਰਾਨ ਕੋਈ ਵੀ ਚੋਣ ਬੈਠਕ ਜਾਂ ਰੈਲੀ ਸਰਕਾਰੀ ਥਾਂ ‘ਤੇ ਨਹੀਂ ਕੀਤੀ ਜਾ ਸਕਦੀ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …