8.6 C
Toronto
Monday, October 27, 2025
spot_img
Homeਪੰਜਾਬਬੀਬੀ ਜਗੀਰ ਕੌਰ ਖਡੂਰ ਸਾਹਿਬ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਬੀਬੀ ਜਗੀਰ ਕੌਰ ਖਡੂਰ ਸਾਹਿਬ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਤਾਰਨਤਾਰਨ ਵਿਚ ਸੁਖਬੀਰ ਬਾਦਲ ਨੇ ਕੀਤਾ ਐਲਾਨ
ਤਰਨਤਾਰਨ/ਬਿਊਰੋ ਨਿਊਜ਼
ਆਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਤਰਨਤਾਰਨ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੋਈ ਬੈਠਕ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੂੰ ਵੀ ਇਸ ਵਾਰ ਹਲਕਾ ਬਦਲ ਕੇ ਫਿਰੋਜ਼ਪੁਰ ਤੋਂ ਚੋਣ ਲੜਾਈ ਜਾ ਰਹੀ ਹੈ, ਜੋ ਲਗਭਗ ਤੈਅ ਹੈ। ਇਸੇ ਤਰ੍ਹਾਂ ਸਿਕੰਦਰ ਸਿੰਘ ਮਲੂਕਾ ਨੂੰ ਬਠਿੰਡਾ ਸੰਸਦੀ ਹਲਕੇ ਤੋਂ ਚੋਣ ਲੜਾਏ ਜਾਣ ਦੀ ਵੀ ਚਰਚਾ ਹੈ। ।ਪਿਛਲੇ ਮਹੀਨੇ ਦੇ ਸ਼ੁਰੂ ਵਿਚ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਚੋਣ ਲੜਨ ਦਾ ਧੜੱਲੇ ਨਾਲ ਐਲਾਨ ਕੀਤਾ ਸੀ ਤੇ ਸਰਗਰਮੀ ਵੀ ਵਿੱਢ ਦਿੱਤੀ ਸੀ, ਪਰ ਬਾਅਦ ਵਿਚ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਦਾ ਹਲਕਾ ਬਦਲਣ ਬਾਰੇ ਵਿਚਾਰ ਸ਼ੁਰੂ ਹੋਇਆ।

RELATED ARTICLES
POPULAR POSTS