ਕਿਹਾ – ਰਾਫੇਲ ਦਸਤਾਵੇਜ਼ ਲੀਕ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਹੋਇਆ ਖਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਰਾਫੇਲ ਨਾਲ ਜੁੜੇ ਦਸਤਾਵੇਜ਼ ਲੀਕ ਹੋਣ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ। ਇਸ ਵਿਚ ਕੇਂਦਰ ਨੇ ਦਲੀਲ ਦਿੱਤੀ ਹੈ ਕਿ ਰਾਫੇਲ ਮਾਮਲੇ ਵਿਚ ਜਿਨ੍ਹਾਂ ਦਸਤਾਵੇਜ਼ਾਂ ਨੂੰ ਅਧਾਰ ਬਣਾ ਕੇ ਮੁੜ ਵਿਚਾਰ ਦੀ ਦਲੀਲ ਦਿੱਤੀ ਗਈ ਹੈ, ਉਸਦੇ ਜਨਤਕ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੋਇਆ ਹੈ। ਹਲਫਨਾਮੇ ਵਿਚ ਕੇਂਦਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕੇਂਦਰ ਦੀ ਇਜਾਜ਼ਤ ਤੋਂ ਬਗੈਰ ਸੰਵੇਦਨਸ਼ੀਲ ਦਸਤਾਵੇਜ਼ਾਂ ਦੀ ਫੋਟੋਗਰਾਫੀ ਹਾਸਲ ਕੀਤੀ ਹੈ, ਉਹ ਚੋਰੀ ਦੀ ਸ਼੍ਰੇਣੀ ਵਿਚ ਆਉਂਦੀ ਹੈ। ਕੇਂਦਰ ਦਾ ਕਹਿਣਾ ਸੀ ਕਿ ਯਸਵੰਤ ਸਿਨ੍ਹਾ, ਅਰੁਣ ਸ਼ੌਰੀ, ਪ੍ਰਸ਼ਾਂਤ ਭੂਸ਼ਣ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ੀ ਹਨ। ਪਿਛਲੀ ਸੁਣਵਾਈ ਦੌਰਾਨ ਕੇਂਦਰ ਵਲੋਂ ਪੇਸ਼ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਰੱਖਿਆ ਮੰਤਰਾਲੇ ਕੋਲੋਂ ਇਸ ਡੀਲ ਨਾਲ ਜੁੜੇ ਦਸਤਾਵੇਜ਼ ਚੋਰੀ ਹੋਏ ਸਨ।