ਭਾਰਤੀ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਲਿਆ ਜਾਇਜ਼ਾ
ਗੁਰਦਾਸਪੁਰ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਕੌਡੀਡੋਰ ਬਾਰੇ ਭਲਕੇ 14 ਮਾਰਚ ਨੂੰ ਭਾਰਤ ਤੇ ਪਾਕਿਸਤਾਨ ਦਰਮਿਆਨ ਅਹਿਮ ਗੱਲਬਾਤ ਹੋਣ ਜਾ ਰਹੀ ਹੈ। ਇਸ ਗੱਲਬਾਤ ਤੋਂ ਪਹਿਲਾਂ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸੀਮਾ ਸੁਰੱਖਿਆ ਬਲ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਕੀਤੀ। ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਸਾਹਿਬ ਦਰਸ਼ਨ ਸਥਲ ‘ਤੇ ਮੀਟਿੰਗ ਉਪਰੰਤ ਅਧਿਕਾਰੀਆਂ ਨੇ ਦੱਸਿਆ ਕਿ ਕੌਰੀਡੋਰ ਲਈ ਬਣਾਏ ਜਾਣ ਵਾਲੇ ਵਿਸ਼ੇਸ ਟਰਮੀਨਲ ਤੇ ਲਾਂਘੇ ਜੋੜਨ ਵਾਲੇ ਮੁੱਖ ਰਸਤੇ ਨੂੰ ਬਣਾਉਣ ਦੀ ਤਿਆਰੀ ਸ਼ੁਰੂ ਕਰਨ ਦੇ ਮਕਸਦ ਨਾਲ ਜਾਇਜ਼ਾ ਲਿਆ ਗਿਆ ਹੈ। ਇਸ ਤੋਂ ਇਲਾਵਾ ਭਲਕੇ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਵੀ ਦੇਖੀਆਂ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਰਸਤਾ ਅਤੇ ਟਰਮੀਨਲ 11 ਨਵੰਬਰ ਤੋਂ ਪਹਿਲਾਂ ਤਿਆਰ ਕੀਤਾ ਜਾਵੇਗਾ। ਇਸੇ ਦੌਰਾਨ ਕੇਂਦਰੀ ਲੈਂਡ ਪੋਰਟ ਅਥਾਰਟੀ ਦੇ ਅਧਿਕਾਰੀ ਅਖਿਲ ਸਕਸੇਨਾ ਨੇ ਉਸਾਰੀ ਕਾਰਜਾਂ ਲਈ ਜ਼ਮੀਨ ਐਕੁਆਇਰ ਕਰਨ ਨੂੰ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਦੱਸਿਆ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …