ਕਿਹਾ – ਇਕੱਠੇ ਚੋਣ ਲੜਾਂਗੇ ਤਾਂ ਸਾਰੀਆਂ ਸੀਟਾਂ ਜਿੱਤਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਚੋਣ ਗਠਜੋੜ ਲਈ ਗੁਜ਼ਾਰਿਸ਼ ਕੀਤੀ ਹੈ। ਕੇਜਰੀਵਾਲ ਨੇ ਇਸ ਵਾਰ ਦਿੱਲੀ ਨਹੀਂ ਬਲਕਿ ਹਰਿਆਣਾ ਵਿਚ ਹੱਥ ਮਿਲਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੂੰ ਹਰਾਉਣਾ ਚਾਹੁੰਦੇ ਹਨ। ਜੇਕਰ ਹਰਿਆਣਾ ਵਿਚ ਜੇ.ਜੇ.ਪੀ., ਆਪ ਅਤੇ ਕਾਂਗਰਸ ਮਿਲ ਕੇ ਚੋਣ ਲੜਦੇ ਹਨ ਤਾਂ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ‘ਤੇ ਭਾਜਪਾ ਹਾਰ ਜਾਵੇਗੀ। ਕੇਜਰੀਵਾਲ ਨੇ ਰਾਹੁਲ ਗਾਂਧੀ ਨੂੰ ਇਸ ਸਬੰਧੀ ਵਿਚਾਰ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ‘ਆਪ’ ਅਤੇ ਕਾਂਗਰਸ ਆਪੋ ਆਪਣੇ ਦਮ ‘ਤੇ ਚੋਣਾਂ ਲੜ ਰਹੀਆਂ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …