ਕਿਹਾ – ਵਾਜਪਾਈ ਦੀਆਂ ਗਲਤ ਨੀਤੀਆਂ ਕਰਕੇ ਵਿਗੜੇ ਕਸ਼ਮੀਰ ਦੇ ਹਾਲਾਤ
ਬੈਂਗਲੁਰੂ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰ ਮਾਮਲੇ ‘ਤੇ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ‘ਤੇ ਟਿੱਪਣੀ ਕਰ ਦਿੱਤੀ। ਰਾਹੁਲ ਨੇ ਆਰੋਪ ਲਗਾਇਆ ਕਿ ਅਟਲ ਬਿਹਾਰੀ ਵਾਜਪਾਈ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਜੰਮੂ ਕਸ਼ਮੀਰ ਵਿਚ ਹਾਲਾਤ ਵਿਗੜੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਜੰਮੂ-ਕਸ਼ਮੀਰ ਦੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕਰਦੀ ਰਹੀ ਹੈ। ਤਾਮਿਲਨਾਡੂ ਵਿਚ ਇਕ ਸਮਾਗਮ ਵਿਚ ਬੋਲਦਿਆਂ ਰਾਹੁਲ ਨੇ ਕਿਹਾ ਕਿ ਅਸੀਂ ਪਾਕਿਸਤਾਨ ‘ਤੇ ਦਬਾਅ ਬਣਾਉਣ ਵਿਚ ਸਫਲ ਰਹੇ ਅਤੇ ਜੰਮੂ ਕਸ਼ਮੀਰ ਦੀ ਜਨਤਾ ਨਾਲ ਮੇਲ ਜੋਲ ਵੀ ਵਧਾਇਆ। ਉਨ੍ਹਾਂ ਇਥੋਂ ਤੱਕ ਵੀ ਕਹਿ ਦਿੱਤਾ ਕਿ ਮੌਜੂਦਾ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਪਾਕਿਸਤਾਨ ਕਸ਼ਮੀਰੀ ਲੋਕਾਂ ਨੂੰ ਅੱਤਵਾਦ ਦੀ ਅੱਗ ਵਿਚ ਧੱਕਣ ਵਿਚ ਸਫਲ ਹੋ ਰਿਹਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …