2014 ‘ਚ ਫਤਹਿਗੜ੍ਹ ਸਾਹਿਬ ਹਲਕੇ ਤੋਂ ਬਣੇ ਸਨ ‘ਆਪ’ ਦੇ ਲੋਕ ਸਭਾ ਮੈਂਬਰ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਹੁਣ ਭਾਰਤੀ ਜਨਤਾ ਪਾਰਟੀ ਵਿਚ ਜਾਣ ਲਈ ਤਿਆਰੀ ਕਰ ਚੁੱਕੇ ਹਨ ਅਤੇ ਜਲਦੀ ਹੀ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ 2014 ਵਿਚ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਚੁਣੇ ਗਏ ਹਰਿੰਦਰ ਸਿੰਘ ਖਾਲਸਾ ਨੂੰ 2015 ਵਿਚ ਆਮ ਆਦਮੀ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ। ਖਾਲਸਾ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਦੇ ਬਹੁਤ ਨੇੜੇ ਹਨ। ਪੁਰੀ ਨੇ ਹੀ ਖਾਲਸਾ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਜੇਕਰ ਖਾਲਸਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਉਹਨਾਂ ਨੂੰ ਅੰਮ੍ਰਿਤਸਰ ਜਾਂ ਭਾਜਪਾ ਦੇ ਹਿੱਸੇ ਵਾਲੇ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਵੀ ਚੋਣ ਲੜਾਈ ਜਾ ਸਕਦੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …