ਬ੍ਰਹਮਪੁਰਾ ਦਾ ਭਤੀਜਾ ਟੋਨੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਤਰਨਤਾਰਨ/ਬਿਊਰੋ ਨਿਊਜ਼
ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ ਤਿਉਂ ਦਲ ਬਦਲੂਆਂ ਨੇ ਵੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਬਲ ਮਿਲਿਆ, ਜਦੋਂ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਭਤੀਜਾ ਗੁਰਿੰਦਰ ਸਿੰਘ ਟੋਨੀ ਤੇ ਉਨ੍ਹਾਂ ਦੀ ਪਤਨੀ ਜ਼ਿਲ੍ਹਾ ਪਰੀਸ਼ਦ ਮੈਂਬਰ ਹਜ਼ਾਰਾਂ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਿੰਡ ਡੇਹਰਾ ਸਾਹਿਬ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬਿਕਰਮ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਜਗੀਰ ਕੌਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …