4.7 C
Toronto
Saturday, January 10, 2026
spot_img
Homeਹਫ਼ਤਾਵਾਰੀ ਫੇਰੀਭਾਰਤ ਤੇ ਪਾਕਿ ਵਫਦ ਦੀ ਕਰਤਾਰਪੁਰ ਲਾਂਘੇ ਸਬੰਧੀ ਹੋਈ ਪਹਿਲੀ ਬੈਠਕ

ਭਾਰਤ ਤੇ ਪਾਕਿ ਵਫਦ ਦੀ ਕਰਤਾਰਪੁਰ ਲਾਂਘੇ ਸਬੰਧੀ ਹੋਈ ਪਹਿਲੀ ਬੈਠਕ

ਪਾਸਪੋਰਟ ਲਾਜ਼ਮੀ, ਪੈਦਲ ਜਾਣ ਦੀ ਮਿਲੀ ਸਹੂਲਤ
ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਵੀਰਵਾਰ ਨੂੰ ਪਲੇਠੀ ਬੈਠਕ ਹੋਈ। ਅਟਾਰੀ ਕੌਮਾਂਤਰੀ ਸਰਹੱਦ ‘ਤੇ ਹੋਈ ਬੈਠਕ ਵਿੱਚ ਦੋਵੇਂ ਦੇਸ਼ਾਂ ਦੇ ਆਹਲਾ ਅਧਿਕਾਰੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਇੱਕ ਦੂਜੇ ਨਾਲ ਲਾਂਘੇ ਦੇ ਵੇਰਵੇ ਸਾਂਝੇ ਕੀਤੇ ਹਨ ਤੇ ਨਾਲ ਪਾਕਿਸਤਾਨ ਕੋਲ ਹੀ ਸ਼ਰਧਾਲੂਆਂ ਦੀਆਂ ਕੁਝ ਸ਼ਰਤਾਂ ਵੀ ਰੱਖੀਆਂ ਹਨ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਇੱਕ ਦਿਨ ਵਿੱਚ ਘੱਟੋ-ਘੱਟ 5,000 ਸ਼ਰਧਾਲੂਆਂ ਦੇ ਜਾਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਤਿਉਹਾਰਾਂ ਜਾਂ ਹੋਰਨਾਂ ਇਤਿਹਾਸਕ ਦਿਹਾੜਿਆਂ ਮੌਕੇ ਇਹ ਗਿਣਤੀ 10,000 ਤਕ ਹੋਣੀ ਚਾਹੀਦੀ ਹੈ। ਭਾਰਤ ਸਾਢੇ ਕੁ ਚਾਰ ਕਿਲੋਮੀਟਰ ਲੰਮਾ ਲਾਂਘਾ ਬਣਾਏਗਾ, ਜਿਸ ਵਿੱਚ ਆਧੁਨਿਕ ਯਾਤਰੀ ਟਰਮੀਨਲ ਵੀ ਸ਼ਾਮਲ ਹੋਵੇਗਾ। ਪਾਕਿਸਤਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਭਾਰਤ ਵਿੱਚ ਸ਼ਰਧਾਲੂਆਂ ਨੂੰ ਕਈ ਪ੍ਰਕਿਰਿਆਰਾਵਾਂ ਵਿੱਚੋਂ ਗੁਜ਼ਰਨਾ ਪਵੇਗਾ। ਹਾਲਾਂਕਿ, ਭਾਰਤ ਨੇ ਸ਼ਰਧਾਲੂਆਂ ਨੂੰ ਵੀਜ਼ਾ ਤੋਂ ਛੋਟ ਦੇਣ ਦੀ ਅਪੀਲ ਕੀਤੀ ਹੈ, ਜਿਸ ਤੋਂ ਛੋਟ ਮਿਲ ਸਕਦੀ ਹੈ ਪਰ ਫਿਰ ਵੀ ਪਾਸਪੋਰਟ ਲਾਜ਼ਮੀ ਹੋਵੇਗਾ। ਇਸ ਬਾਰੇ ਅੰਤਮ ਫੈਸਲਾ ਅਗਲੀਆਂ ਬੈਠਕਾਂ ਵਿੱਚ ਤੈਅ ਹੋ ਸਕਦਾ ਹੈ।
ਪਾਕਿਸਤਾਨ ਸ਼ਰਧਾਲੂਆਂ ਨੂੰ ਆਪਣੇ ਹਿੱਸੇ ਟਰਾਂਸਪੋਰਟ ਸਹੂਲਤਾਂ ਦੇਵੇਗਾ, ਪਰ ਜੇਕਰ ਸ਼ਰਧਾਲੂ ਚਾਹੁੰਣ ਤਾਂ ਉਹ ਪੈਦਲ ਵੀ ਗੁਰਦੁਆਰੇ ਤਕ ਪਹੁੰਚ ਸਕਦੇ ਹਨ। ਇਹ ਸ਼ਰਤ ਭਾਰਤ ਨੇ ਪਾਕਿਸਤਾਨ ਕੋਲ ਰੱਖੀ ਹੈ। ਹਾਲੇ ਇਸ ‘ਤੇ ਅੰਤਿਮ ਫੈਸਲਾ ਹੋਣਾ ਬਾਕੀ ਹੈ। ਹਾਲਾਂਕਿ, ਜੋ ਭਾਰਤੀ ਸ਼ਰਧਾਲੂ ਸਵੇਰੇ ਕਰਤਾਰਪੁਰ ਸਾਹਿਬ ਲਈ ਜਾਣਗੇ, ਉਨ੍ਹਾਂ ਨੂੰ ਸ਼ਾਮ ਨੂੰ ਵਾਪਸ ਦੇਸ਼ ਪਰਤਣਾ ਲਾਜ਼ਮੀ ਹੋਵੇਗਾ।ਬੈਠਕ ਮਗਰੋਂ ਭਾਰਤੀ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਕਿਸਤਾਨ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਹੈ ਕਿ ਉਹ ਆਪਣੇ ਦੇਸ਼ ਦੀ ਜ਼ਮੀਨ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਨਹੀਂ ਵਰਤਣ ਦੇਵੇਗਾ।

RELATED ARTICLES
POPULAR POSTS