ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਚੋਣਾਂ ਲੜੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਿੱਲੀ ਵਾਲਿਆਂ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਦੇ ਲੋਕ ਪ੍ਰਧਾਨ ਮੰਤਰੀ ਬਣਾਉਣ ਲਈ ਨਹੀਂ, ਬਲਕਿ ਦਿੱਲੀ ਨੂੰ ਪੂਰੇ ਸੂਬੇ ਦਾ ਦਰਜਾ ਦਿਵਾਉਣ ਲਈ ਵੋਟ ਪਾਉਣ। ਕੇਜਰੀਵਾਲ ਨੇ ਕਾਂਗਰਸ ਨਾਲ ਗਠਜੋੜ ਦੀਆਂ ਚਰਚਾਵਾਂ ‘ਤੇ ਵੀ ਵਿਰ੍ਹਾਮ ਲਾ ਦਿੱਤਾ। ਉਨ੍ਹਾਂ ਸਾਫ ਕਰ ਦਿੱਤਾ ਹੈ ਕਿ ‘ਆਪ’ ਦਿੱਲੀ ਦੀਆਂ ਸਾਰੀਆਂ ਸੀਟਾਂ ਤੋਂ ਆਪਣੇ ਬਲਬੂਤੇ ਹੀ ਚੋਣਾਂ ਲੜੇਗੀ। ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਬੀਜੇਪੀ ਨੇ ਦਿੱਲੀ ਦੇ ਲੋਕਾਂ ਨਾਲ ਇਸ ਨੂੰ ਪੂਰਨ ਰਾਜ ਐਲਾਨਣ ਦੀ ਮੰਗ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਮਗਰੋਂ ਉਹ ਵਾਅਦੇ ਤੋਂ ਮੁਕਰ ਗਈ ਹੈ।
Check Also
ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ
17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ …