ਤਿੰਨ ਜਵਾਨਾਂ ਨੂੰ ਮਰਨ ਉਪਰੰਤ ਮਿਲਿਆ ਕੀਰਤੀ ਚੱਕਰ
ਨਵੀਂ ਦਿੱਲੀ : ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ ਨਾਲ ਨਿਵਾਜਿਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਫੌਜ ਮੁਖੀ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ ਵਿਚ ਹੋਏ ਸਮਾਰੋਹ ਦੌਰਾਨ ਫੌਜ ਦੇ ਸਿਪਾਹੀ ਬ੍ਰਹਮ ਪਾਲ ਸਿੰਘ ਅਤੇ ਸੀ.ਆਰ.ਪੀ.ਐਫ. ਦੇ ਦੋ ਜਵਾਨਾਂ ਰਾਜੇਂਦਰ ਨੈਨ ਅਤੇ ਨਵੀਨ ਬੱਬਨ ਨੂੰ ਮਰਨ ਉਪਰੰਤ ਕੀਰਤੀ ਚੱਕਰ ਦਿੱਤਾ ਗਿਆ। ਇਸੇ ਦੌਰਾਨ ਮੇਜਰ ਤੁਸ਼ਾਰ ਗੌਬਾ ਨੂੰ ਵੀ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਮੇਜਰ ਤੁਸ਼ਾਰ ਗੌਬਾ 20 ਜਾਟ ਰੈਜੀਮੈਂਟ ਵਿਚ ਹਨ। ਉਨ੍ਹਾਂ ਜੰਮੂ ਕਸ਼ਮੀਰ ਦੇ ਕੁੱਪਵਾੜਾ ਸੈਕਟਰ ਵਿਚ ਤਿੰਨ ਅੱਤਵਾਦੀਆਂ ਨੂੰ ਮੁਕਾਬਲੇ ਵਿਚ ਮਾਰ ਮੁਕਾਇਆ ਸੀ। ਜ਼ਿਕਰਯੋਗ ਹੈ ਕਿ ਅੱਜ ਰਾਸ਼ਟਰਪਤੀ ਭਵਨ ਵਿਚ ਹੋਏ ਸਮਾਰੋਹ ਦੌਰਾਨ ਫੌਜ, ਸੀ.ਆਰ.ਪੀ.ਐਫ. ਦੇ 12 ਜਵਾਨਾਂ ਨੂੰ ਸ਼ੌਰੀਆ ਚੱਕਰ ਨਾਲ ਵੀ ਸਨਮਾਨਿਤ ਕੀਤਾ ਗਿਆ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …