ਓਟਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਪ੍ਰੋਵਿਨਸ਼ੀਅਲ ਨੌਮਿਨੀ ਪ੍ਰੋਗਰਾਮ ਦੇ ਤਹਿਤ 2000 ਅਸਥਾਈ ਵਿਦੇਸ਼ੀ ਵਰਕਰਾਂ ਨੂੰ ਕੈਨੇਡਾ ਵਿਚ ਆਉਣ ਦਾ ਮੌਕਾ ਦੇਵੇਗੀ। ਇਮੀਗ੍ਰੇਸ਼ਨ, ਰਿਫਿਊਜ਼ੀ ਅਤੇ ਸਿਟੀਜਨਸ਼ਿਪ ਮੰਤਰੀ ਅਹਿਮਦ ਹੁਸੈਨ ਨੇ ਦੱਸਿਆ ਕਿ ਕੈਨੇਡਾ ਸਰਕਾਰ ਕੈਨੇਡਾ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਇਮੀਗ੍ਰੇਸ਼ਨ ਸਿਸਟਮ ਨੂੰ ਮਜ਼ਬੂਤ ਬਣਾਉਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅਸੀਂ ਵਿਦੇਸ਼ੀ ਵਰਕਰਾਂ ਨੂੰ ਕੈਨੇਡਾ ਵਿਚ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਕੈਨੇਡਾ ਦੀ ਲੰਬੀ ਅਵਧੀ ਨੂੰ ਲੈ ਕੇ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।
ਇਸਦੇ ਨਾਲ ਹੀ ਉਨ੍ਹਾਂ ਨੂੰ ਕੈਨੇਡੀਅਨ ਸੋਸਾਇਟੀ ਵਿਚ ਘੁਲਣ ਮਿਲਣ ਦਾ ਮੌਕਾ ਮਿਲੇਗਾ ਅਤੇ ਉਹ ਕੈਨੇਡਾ ਵਿਚ ਪੀ.ਆਰ. ਵੀ ਪ੍ਰਾਪਤ ਕਰ ਸਕਣਗੇ। ਇਸ ਵਧੇ ਹੋਏ ਕੋਟੇ ਦੇ ਨਾਲ ਅਸਥਾਈ ਵਿਦੇਸ਼ੀ ਵਰਕਰਾਂ ਨੂੰ ਨੈਸ਼ਨਲ ਆਕਿਊਪੇਸ਼ਨ ਕੋਡ ਸੀ ਦੇ ਮਾਧਿਅਮ ਨਾਲ ਬਿਹਤਰ ਰੋਜ਼ਗਾਰ ਪ੍ਰਾਪਤ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਵਰਕਰਾਂ ਨੂੰ ਪਰਮਾਨੈਂਟ ਰੈਜੀਡੈਂਸੀ ਪ੍ਰਦਾਨ ਕਰਨ ਲਈ ਪ੍ਰਭਾਵੀ ਸਮਾਧਾਨ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਾਂਗੇ।
ਇਸ ਨਾਲ ਉਨ੍ਹਾਂ ਵਰਕਰਾਂ ਨੂੰ ਕੈਨੇਡਾ ਵਿਚ ਰਹਿਣ ਦਾ ਮੌਕਾ ਮਿਲੇਗਾ ਜੋ ਕਿ ਕੈਨੇਡਾ ਵਿਚ ਹੀ ਕੰਮ ਕਰਨਾ ਚਾਹੁੰਦੀ ਹੈ।
ਇਸ ਵਧੇ ਹੋਏ ਕੋਟੇ ਨੂੰ ਐਟਲਾਂਟਿਕ ਇਮੀਗ੍ਰੇਸ਼ਨ ਪਾਇਲਟ ਅਤੇ ਹਾਲ ਹੀ ਵਿਚ ਲਾਂਚ ਕੀਤੇ ਗਏ ਰੂਰਲ ਐਂਡ ਨਾਰਦਰਨ ਇਮੀਗ੍ਰੇਸ਼ਨ ਪਾਇਲਟ ਵਿਚ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦਾ ਕੈਨੇਡਾ ਦੀ ਆਰਥਿਕਤਾ ਵਿਚ ਯੋਗਦਾਨ ਵਧਾਉਣ ਦੀ ਜ਼ਰੂਰਤ ਹੈ। ਅਸੀਂ ਇਸੇ ਜ਼ਰੂਰਤ ਦੇ ਅਨੁਸਾਰ ਹੀ ਕੋਟਾ ਵਧਾਉਣ ਦਾ ਫੈਸਲਾ ਕੀਤਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …