-0.5 C
Toronto
Wednesday, November 19, 2025
spot_img
Homeਜੀ.ਟੀ.ਏ. ਨਿਊਜ਼ਅਫਗਾਨਿਸਤਾਨ ਤੋਂ ਆਏ ਹਿੰਦੂ ਤੇ ਸਿੱਖ ਪਰਿਵਾਰਾਂ ਦਾ ਕੈਨੇਡਾ 'ਚ ਸਵਾਗਤ

ਅਫਗਾਨਿਸਤਾਨ ਤੋਂ ਆਏ ਹਿੰਦੂ ਤੇ ਸਿੱਖ ਪਰਿਵਾਰਾਂ ਦਾ ਕੈਨੇਡਾ ‘ਚ ਸਵਾਗਤ

ਰਿਫਿਊਜੀ ਪ੍ਰੋਗਰਾਮ ਤਹਿਤ ਕੈਨੇਡਾ ਆਏ ਘੱਟ ਗਿਣਤੀ ਭਾਈਚਾਰੇ ਦੇ ਸ਼ਰਨਾਰਥੀਆਂ ਨੂੰ ਮੰਤਰੀ ਹਰਜੀਤ ਸੱਜਣ ਨੇ ਲਿਆ ਕਲੇਵੇ ‘ਚ
ਇਨ੍ਹਾਂ ਪਰਿਵਾਰਾਂ ਨੂੰ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਤੇ ਹੋਰ ਸੰਗਠਨਾਂ ਦੀ ਸਹਾਇਤਾ ਨਾਲ ਲਿਆਂਦਾ ਗਿਆ ਹੈ ਕੈਨੇਡਾ : ਹਰਜੀਤ ਸੱਜਣ
ਬਰੈਂਪਟਨ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਦੇ ਘੱਟ ਗਿਣਤੀ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਪਹਿਲੇ ਗਰੁੱਪ ਦਾ ਕੈਨੇਡਾ ਪੁੱਜਣ ‘ਤੇ ਸਵਾਗਤ ਕੀਤਾ ਗਿਆ। ਪ੍ਰਾਈਵੇਟ ਸਪਾਂਸਰਸ਼ਿਪ ਰਿਫਿਊਜੀ ਪ੍ਰੋਗਰਾਮ ਤਹਿਤ ਮੰਤਰੀ ਹਰਜੀਤ ਸਿੰਘ ਸੱਜਣ ਨੇ ਪਹਿਲੇ ਗਰੁੱਪ ਦਾ ਕੈਲਗਰੀ ਵਿੱਚ ਪੁੱਜਣ ‘ਤੇ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਅਤੇ ਹੋਰ ਸੰਗਠਨਾਂ ਦੀ ਸਹਾਇਤਾ ਨਾਲ ਕੈਨੇਡਾ ਲਿਆਂਦਾ ਗਿਆ ਹੈ। ਉਨ੍ਹਾਂ ਸ਼ਰਨਾਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕੈਨੇਡਾ ਵਿੱਚ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਏਗੀ।
ਉਨ੍ਹਾਂ ਅੱਗੇ ਕਿਹਾ ਕਿ ਅਫ਼ਗਾਨਿਸਤਾਨ ਦੀ ਹਿੰਸਾ ਵਿੱਚ ਫਸੇ ਹੋਏ ਇਨ੍ਹਾਂ ਲੋਕਾਂ ਦੀ ਸੁਰੱਖਿਆ ਲਈ ਉਨ੍ਹਾਂ ਦੀ ਸਰਕਾਰ ਢੁਕਵੀਂ ਕਾਰਵਾਈ ਕਰ ਰਹੀ ਹੈ ਕਿਉਂਕਿ ਉਨ੍ਹਾਂ ਦੇ ਹਿੰਦੂ ਅਤੇ ਸਿੱਖ ਧਰਮ ਵਿੱਚ ਵਿਸ਼ਵਾਸ ਕਾਰਨ ਉਨ੍ਹਾਂ ਨੂੰ ਉੱਥੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਮਨਮੀਤ ਸਿੰਘ ਭੁੱਲਰ ਅਲਬਰਟਾ ਦੀ ਵਿਧਾਨ ਸਭਾ ਦੇ ਮੈਂਬਰ ਸਨ ਜਿਨ੍ਹਾਂ ਨੂੰ ਮਾਨਵਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਇਸ ਦੀ ਇਸ ਸੇਵਾ ਭਾਵਨਾ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਹਰਜੀਤ ਸੱਜਣ ਨੇ ਭਰੋਸਾ ਦਿੱਤਾ ਕਿ ਕੈਨੇਡਾ ਵਿਚ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮੱਦਦ ਮਿਲੇਗੀ। ਕੈਨੇਡਾ ਵਿਚ ਉਹ ਅਫਗਾਨ ਮਾਈਨੋਰਿਟੀ ਰਿਫਿਊਜ਼ੀ ਕੈਟਾਗਰੀ ਦੇ ਤਹਿਤ ਵੱਖ-ਵੱਖ ਸਰਕਾਰੀ ਏਜੰਸੀਆਂ ਤੋਂ ਮੱਦਦ ਹਾਸਲ ਕਰ ਸਕਣਗੇ।

RELATED ARTICLES
POPULAR POSTS